ਐਚ ਐਸ ਫੂਲਕਾ

ਐਚ ਐਸ ਫੂਲਕਾ ਨੇ ਪਾਣੀ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ 07 ਮਈ 2022: ਪੰਜਾਬ ਚ ਲਗਾਤਾਰ ਇਹ ਪਾਣੀ ਦਾ ਪੱਧਰ ਘਟਦਾ ਹੋਇਆ ਨਜ਼ਰ ਆਉਣ ਤੋਂ ਬਾਅਦ ਹੁਣ ਸਿੱਖ ਜਥੇਬੰਦੀਆਂ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੰਗ ਪੱਤਰ ਦਿੱਤਾ ਜਾ ਰਿਹਾ ਹੈ | ਉਥੇ ਹੀ ਮਸ਼ਹੂਰ ਐਡਵੋਕੇਟ ਐਚ ਐਸ ਫੂਲਕਾ ਵੱਲੋਂ ਵੀ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਗਏ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ |

ਜਿਸ ਵਿੱਚ ਲਿਖਿਆ ਗਿਆ ਕਿ ਉਹ ਲੋਕਾਂ ਨੂੰ ਅਪੀਲ ਕਰਨ ਤਾਂ ਜੋ ਕਿ ਜੇ ਲੈ ਕੇ ਚਾਵਲ ਦੀ ਖੇਤੀ ਕਰਦੇ ਹਨ ਉਨ੍ਹਾਂ ਵੱਲੋਂ ਇਸ ਖੇਤੀ ਨੂੰ ਘਟਾਇਆ ਜਾਵੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾਵੇ | ਉਥੇ ਹੀ ਐਚ ਐਸ ਫੂਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਭਰੋਸਾ ਦਿੱਤਾ ਗਿਆ ਹੈ | ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਜ਼ਰੂਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ

Scroll to Top