ਚੰਡੀਗੜ੍ਹ, 07 ਦਸੰਬਰ 2024: ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ (HS Phoolka) ਮੁੜ ਪੰਜਾਬ ਦੀ ਸਿਆਸਤ ‘ਚ ਵਾਪਸੀ ਕਰਨ ਜਾ ਰਹੇ ਹਨ | ਐਚ.ਐਸ. ਫੂਲਕਾ ਛੇਤੀ ਹੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣਗੇ | ਇਸ ਸੰਬੰਧੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਗੱਲਬਾਤ ਕੀਤੀ ਹੈ |
ਸੀਨੀਅਰ ਵਕੀਲ ਐਚ.ਐਸ. ਫੂਲਕਾ (HS Phoolka) ਦਾ ਕਹਿਣਾ ਹੈ ਕਿ ਸੂਬੇ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੈਂਬਰਸ਼ਿਪ ਫਾਰਮ ਭਰ ਕੇ ਖੇਤਰੀ ਪਾਰਟੀ ਅਕਾਲੀ ਦਲ ਦੀ ਸ਼ਾਨ ਬਹਾਲ ਕਰਨ ਦੀ ਕੋਸ਼ਿਸ਼ ਕਰਨਗੇ।
ਸੀਨੀਅਰ ਵਕੀਲ ਐਚ.ਐਸ. ਫੂਲਕਾ (HS Phoolka) ਦਾ ਕਹਿਣਾ ਹੈ ਕਿ ਸੂਬੇ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੈਂਬਰਸ਼ਿਪ ਫਾਰਮ ਭਰ ਕੇ ਖੇਤਰੀ ਪਾਰਟੀ ਅਕਾਲੀ ਦਲ ਦੀ ਸ਼ਾਨ ਬਹਾਲ ਕਰਨ ਦੀ ਕੋਸ਼ਿਸ਼ ਕਰਨਗੇ।
ਐਚ.ਐਸ. ਫੂਲਕਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਆਪਣੀਆਂ ਗਲਤੀਆਂ ਮੰਨੀਆਂ ਹਨ, ਇਸ ਨਾਲ ਉਨ੍ਹਾਂ ਲੋਕਾਂ ਲਈ ਉਮੀਦ ਜਾਗੀ ਹੈ ਜੋ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣਾ ਚਾਹੁੰਦੇ ਹਨ | ਅਕਾਲੀ ਦਲ ਪਾਰਟੀ ਨੂੰ ਇਸ ਸੰਬੰਧੀ ਮੁਹਿੰਮ ਵਿੱਢਣੀ ਚਾਹੀਦੀ ਹੈ | ਉਨ੍ਹਾਂ ਨੇ ਦੂਜੀ ਪਾਰਟੀਆਂ ‘ਚ ਗਏ ਆਗੂਆਂ ਨੂੰ ਅਕਾਲੀ ਦਲ ਪਾਰਟੀ ‘ਚ ਵਾਪਸੀ ਕਰਨੀ ਚਾਹੀਦੀ ਹੈ |
ਐਚ.ਐਸ. ਫੂਲਕਾ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ | ਜਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਦੇ ਸਮੇਂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ| ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ‘ਚ ਤਾਇਨਾਤ ਸਬ-ਇੰਸਪੈਕਟਰ (ਏਐਸਆਈ) ਜਸਬੀਰ ਸਿੰਘ ਨੇ ਇਸ ਘਟਨਾ ਨੂੰ ਨਾਕਾਮ ਕਰ ਦਿੱਤਾ ਸੀ | ਇਸਤੋਂ ਬਾਅਦ ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ |
Read More: Amritsar News: 40 ਸਾਲਾਂ ਬਾਅਦ ਸ੍ਰੀ ਹਰਿਮੰਦਰ ਸਾਹਿਬ ‘ਤੇ ਮੁੜ ਤੋਂ ਹੋਇਆ ਹ.ਮ.ਲਾ- ਬਲਦੇਵ ਸਿੰਘ