HSGMC

HSGMC: ਹਰਿਆਣਾ ‘ਚ ਛੇਤੀ ਹੀ ਕਰਵਾਈਆਂ ਜਾਣਗੀਆ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ: CM ਨਾਇਬ ਸਿੰਘ

ਚੰਡੀਗੜ੍ਹ, 2 ਅਗਸਤ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀ ਵੋਟਰ ਸੂਚੀ ‘ਚ ਵੱਧ ਤੋਂ ਵੱਧ ਨਾਮ ਦਰਜ ਕਰਵਾਉਣ ਅਪੀਲ ਕੀਤੀ ਹੈ । ਹਰਿਆਣਾ ਸਰਕਾਰ ਨੇ ਹੁਣ ਪਹਿਲਾਂ ਨਾਮ ਦਰਜ ਕਰਵਾਉਣ ਲਈ 100 ਰੁਪਏ ਦੀ ਫੀਸ ਨੂੰ ਖਤਮ ਕਰ ਦਿੱਤਾ ਹੈ। ਵੋਟਾਂ ਬਣਾਉਣ ਲਈ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਕੋਈ ਕਾਨੂੰਨੀ ਅੜਚਨ ਨਾ ਆਈ ਤਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਛੇਤੀ ਹੀ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਅਸੰਧ ਨੂੰ ਜ਼ਿਲ੍ਹਾ ਬਣਾਉਣ ਦਾ ਵੀ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਲਈ ਕੈਬਨਿਟ ਦੀ ਸਬ-ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਜੇਕਰ ਨਿਯਮ ਪੂਰੇ ਹੁੰਦੇ ਹਨ ਤਾਂ ਅਸੰਧ ਨੂੰ ਜ਼ਿਲ੍ਹਾ ਬਣਾ ਦਿੱਤਾ ਜਾਵੇਗਾ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਹਾਂ। ਉਨ੍ਹਾਂ ਦੀਆਂ ਯਾਦਾਂ ਨੂੰ ਸੰਭਾਲਣ ਲਈ ਜਿੰਨਾ ਕੰਮ ਕੀਤਾ ਜਾ ਸਕਦਾ ਹੈ, ਉਹ ਘੱਟ ਹੈ। ਆਓ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਦਭਾਵਨਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦੇ ਮਾਰਗ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਇਹੀ ਮਨੁੱਖੀ ਕਲਿਆਣ ਦਾ ਮੂਲ ਮੰਤਰ ਹੈ ਅਤੇ ਇਹੀ ਗੁਰੂਆਂ ਪ੍ਰਤੀ ਸਾਡੀ ਸੱਚੀ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਗੁਰੂਆਂ ਦੇ ਆਸ਼ੀਰਵਾਦ ਨਾਲ ਹੀ ਅੱਜ ਇਸ ਮੁਕਾਮ ’ਤੇ ਪਹੁੰਚੇ ਹਨ।

Scroll to Top