July 7, 2024 11:53 am
HSGMC

HSGMC: ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 04 ਸਤੰਬਰ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫ਼ੇ ਦੇ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 14 ਅਗਸਤ ਨੂੰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੇ ਸਨ । ਐਤਵਾਰ ਦੇਰ ਸ਼ਾਮ ਕਰਮਜੀਤ ਸਿੰਘ ‘ਤੇ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫ਼ੇ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਸੌਂਪੇ। ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਵਿਵਾਦ ਭੱਖਿਆ ਹੋਇਆ ਹੈ। ਸੁਲ੍ਹਾ-ਸਫਾਈ ਦੀਆਂ ਕੋਸ਼ਿਸ਼ਾਂ ਅਜੇ ਤੱਕ ਕਾਮਯਾਬ ਨਹੀਂ ਹੋਈਆਂ।

ਇਸਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC), ਸ਼੍ਰੀ ਅੰਮ੍ਰਿਤਸਰ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਦੇ ਕਈ ਸਿਆਸੀ ਮਤਲਬ ਵੀ ਕੱਢੇ ਜਾ ਰਹੇ ਹਨ। ਹਾਲਾਂਕਿ ਅਸੰਧ ਦੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਮੀਤ ਪ੍ਰਧਾਨ ਬਣਨ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ ਪਰ ਪਹਿਲਾਂ ਤਾਂ ਉਹ ਐਸਜੀਪੀਸੀ ਛੱਡਣ ਦੇ ਪੱਖ ਵਿੱਚ ਨਹੀਂ ਸਨ। ਪਰ ਹੁਣ ਭੁਪਿੰਦਰ ਸਿੰਘ ਅਸੰਧ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।