July 4, 2024 6:46 pm
ਪੂਰਬੀ ਅੰਮ੍ਰਿਤਸਰ

Punjab Election Results: ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ ਅੱਗੇ, ਆਪ ਵਰਕਰਾਂ ਨੇ ਪਾਏ ਭੰਗੜੇ

ਅੰਮ੍ਰਿਤਸਰ 10 ਮਾਰਚ 2022: (Punjab Election Results 2022) ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਸ਼ੁਰੂ ਹੋਣ ਤੇ ਲਗਾਤਾਰ ਹੀ ਆਮ ਆਦਮੀ ਪਾਰਟੀ  ਪੂਰੇ ਪੰਜਾਬ ‘ਚੋਂ ਅੱਗੇ ਚੱਲਦੀ ਹੋਈ ਨਜ਼ਰ ਆਈ ਜਿਸ ਤੋਂ ਬਾਅਦ ਲਗਾਤਾਰ ਹੀ ਆਪ ਪਾਰਟੀ ਦੇ ਵਰਕਰਾਂ ‘ਚ ਖੁਸ਼ੀ ਪਾਈ ਜਾ ਰਹੀ ਗੱਲ ਕਰੀਏ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਤਾਂ ਵਿਧਾਨ ਸਭਾ ਹਲਕਾ ਪੂਰਬੀ ਦੀ ਸੀਟ ਇਸ ਸਮੇਂ ਸਭ ਤੋਂ ਹਾਟ ਸੀਟ ਮੰਨੀ ਜਾ ਰਹੀ ਸੀ ਕਿਉਂਕਿ ਤੋਂ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ | ਪਰ ਹੁਣ ਇਸ ਵਿਧਾਨ ਸਭਾ ਹਲਕਾ ਪੂਰਬੀ ਅੰਮ੍ਰਿਤਸਰ  ਤੋਂ ਵੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਅੱਗੇ ਚੱਲ ਰਹੀ | ਜਿਸ ਦੇ ਚੱਲਦੇ ਆਪ ਵਰਕਰਾਂ ਵੱਲੋਂ ਜੀਵਨਜੋਤ ਕੌਰ ਦੇ ਦਫ਼ਤਰ ਦੇ ਬਾਹਰ ਭੰਗੜੇ ਪਾ ਕੇ ਖੁਸ਼ੀ ਮਨਾਈ ਜਾ ਰਹੀ