Site icon TheUnmute.com

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ

Shiromani Gurdwara Parbandhak Committee

ਸ੍ਰੀ ਅਨੰਦਪੁਰ ਸਾਹਿਬ 07 ਅਕਤੂਬਰ 2022: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਉਣ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਖੁਸ਼ ਨਜ਼ਰ ਆ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਸ੍ਰੀ ਅੰਮ੍ਰਿਤਸਰ ਤੱਕ ਕੱਢਿਆ ਜਾ ਰਿਹਾ ਹੈ |

ਇਸ ਰੋਸ ਮਾਰਚ ਵਿੱਚ ਵਿਸੇਸ਼ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜਥੇਦਾਰ ਰਘਬੀਰ ਸਿੰਘ ਨੇ ਰੋਸ ਮਾਰਚ ਦੀ ਆਰੰਭਤਾ ਦੀ ਅਰਦਾਸ ਕੀਤੀ, ਉੱਥੇ ਹੀ ਸਮਾਜਿਕ ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਨੇ ਵੀ ਇਸ ਰੋਸ ਮਾਰਚ ਵਿੱਚ ਸ਼ਿਰਕਤ ਕੀਤੀ ਹੈ |

ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਸੈਂਕੜੇ ਹੀ ਵਾਹਨਾਂ ਤੇ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਕਾਫਲੇ ਦੇ ਰੂਪ ਵਿੱਚ ਰੋਸ ਮਾਰਚ ਵਿੱਚ ਸ਼ਿਰਕਤ ਕੀਤੀ ਹੈ |

ਦੱਸ ਦਈਏ ਕਿ ਇਹ ਵਿਸ਼ਾਲ ਰੋਸ ਮਾਰਚ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਵੱਖੋ ਵੱਖ ਪੜਾਅ ਪਾਰ ਕਰਦੇ ਹੋਏ ਆਖਰੀ ਪੜਾਅ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਹੋਵੇਗਾ | ਜਿੱਥੇ ਇਸ ਰੋਸ ਮਾਰਚ ਵਿਚ ਵੱਖ ਵੱਖ ਪੜਾਵਾਂ ਤੋਂ ਹੋਰ ਸੰਗਤਾਂ ਵੀ ਹਾਜ਼ਰ ਹੋਣਗੀਆਂ |

Exit mobile version