ਮਨੁੱਖੀ ਅਧਿਕਾਰ ਕਮਿਸ਼ਨ ਦੀ ਸੁਣਵਾਈ ਕੈਂਪ, ਲੰਬਿਤ ਸ਼ਿਕਾਇਤਾਂ ਦੀ ਕਰਨਗੇ ਸੁਣਵਾਈ

26 ਸਤੰਬਰ 2026: ਬਠਿੰਡਾ (bathinda) ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ਾਂਤੀ, ਸ਼ਨੀਵਾਰ ਯਾਨੀ ਅੱਜ ਰਾਮਪੁਰਾ ਫੂਲ ਅਤੇ ਭਗਤਾ ਭਾਈਕਾ ਵਿੱਚ ਲੰਬਿਤ ਸ਼ਿਕਾਇਤਾਂ ਦੀ ਸੁਣਵਾਈ ਕਰਨਗੇ। ਇਸ ਦੌਰਾਨ ਵਿਸ਼ੇਸ਼ ਸੁਣਵਾਈ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਪਹਿਲਾ ਸੁਣਵਾਈ ਕੈਂਪ ਰਾਮਪੁਰਾ ਦੇ ਫਤਿਹ ਗਰੁੱਪ ਆਫ਼ ਕਾਲਜਿਜ਼ ਵਿਖੇ ਲਗਾਇਆ ਜਾਵੇਗਾ। ਇਹ ਕੈਂਪ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲੇਗਾ। ਇਸ ਤੋਂ ਬਾਅਦ, ਭਗਤਾ ਭਾਈਕਾ ਦੇ ਸਟਾਰ ਵਿਊ ਰਿਜ਼ੋਰਟ ਵਿੱਚ ਦੁਪਹਿਰ 2:30 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕ ਸੁਣਵਾਈ ਕੈਂਪ ਲਗਾਇਆ ਜਾਵੇਗਾ।

Read More: ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ MCM ਕਾਲਜ ਦੇ ਬਾਹਰ ਹੋਏ ਹੰਗਾਮੇ ‘ਤੇ ਸਖ਼ਤ ਰੁਖ਼ ਅਪਣਾਇਆ

ਵਿਦੇਸ਼

Scroll to Top