ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਘਰਵਾਲੇ ਦਾ ਹੋਇਆ ਦਿਹਾਂਤ

ਚੰਡੀਗੜ੍ਹ, 31 ਮਈ 2024: ਜਲੰਧਰ ਦੇ ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ (MLA Inderjit Kaur Mann) ਦੇ ਘਰਵਾਲੇ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਹਾਂਤ ਹੋ ਗਿਆ । ਉਨ੍ਹਾਂ ਦੀ ਮੌਤ ਤੋਂ ਬਾਅਦ ‘ਆਪ’ ਵਿਧਾਇਕ ਦੇ ਘਰ ਸੋਗ ਦੀ ਲਹਿਰ ਹੈ। । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਨਕੋਦਰ ਵਿਖੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਰਨਜੀਤ ਸਿੰਘ ਆਪਣੇ ਘਰ ਹੀ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।

 

Scroll to Top