ਚੰਡੀਗੜ੍ਹ 27 ਦਸੰਬਰ 2022: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹਯਾਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਹਯਾਤ ਹੋਟਲ ਦੀ ਮੇਲ ‘ਤੇ ਭੇਜੀ ਗਈ ਹੈ | ਹਯਾਤ ਰੀਜੈਂਸੀ ਦੇ ਮੈਨੇਜਰ ਨੇ ਇਸ ਸਬੰਧੀ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਸੂਚਿਤ ਕੀਤਾ।
ਇਸ ਦੌਰਾਨ ਲੁਧਿਆਣਾ ਪੁਲਿਸ ADCP ਰੁਪਿੰਦਰ ਕੌਰ ਸਰਾਂ ਅਤੇ ਹੋਰ ਅਧਿਕਾਰੀ ਨੇ ਹਰਕਤ ਵਿਚ ਆਉਂਦਿਆਂ ਚੈਕਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਹੋਟਲ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤੀ | ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਮੈਸਜ ਮਾਨਸਿਕ ਤੌਰ ਤੇ ਪ੍ਰੇਸ਼ਾਨ ਸ਼ਖਸ ਵੱਲੋਂ ਭੇਜਿਆ ਗਿਆ ਸੀ | ਦਿੱਲੀ ਪੁਲਿਸ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਅੱਗੇ ਦੀ ਪੁੱਛਗਿੱਛ ਜਾਰੀ ਹੈ।