ਅੰਮ੍ਰਿਤਸਰ, 10 ਫਰਵਰੀ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ‘ਚ ਬਣਾਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ |
ਇਸ ਫੈਸਲੇ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਨੂੰ 2 ਦਸੰਬਰ ਆਲੇ ਦਿਨ ਹੀ ਅਹਿਸਾਸ ਹੋ ਗਿਆ ਸੀ ਕਿ ਮੇਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ ਅਤੇ ਅੱਜ ਓਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਜੋ ਹੋਇਆ ਠੀਕ ਹੈ |
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਮੈਂ ਪੰਥ ਅਤੇ ਕੌਮ ਜੋਗਾ ਰਹਿ ਗਿਆ | ਅੱਗੇ ਜੋ ਅਕਾਲ ਪੁਰਖ ਨੂੰ ਸਵੀਕਾਰ ਹੋਵੇ ਉਹ ਹੀ ਹੋਣਾ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾ ‘ਤੇ ਰਾਜਨੀਤਿਕ ਦਬਾਅ ਮਾੜਾ ਹੈ | ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਤੇ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਦੁਆਰਾ ਇਹ ਕਾਰਵਾਈ ਕੀਤੀ ਹੈ।
Read More: SGPC ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੀਤਾ ਫਾਰਗ