TheUnmute.com

ਅਹੁਦਾ ਹੋਵੇ ਜਾਂ ਨਾ, ਮੈਂ ਹਮੇਸ਼ਾ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਰਹਾਂਗਾ – ਨਵਜੋਤ ਸਿੱਧੂ

ਚੰਡੀਗੜ੍ਹ, 2 ਅਕਤੂਬਰ 2021 : ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਮੁੜ ਪੁੜ ਪੰਜਾਬ ਕਾਂਗਰਸ ‘ਚ ਹਲਚਲ ਸ਼ੁਰੂ ਕਰ ਦਿੱਤੀ ਹੈ | ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਮੈਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਸਿਧਾਂਤਾਂ ਦੀ ਪਾਲਣਾ ਕਰਦਾ ਰਹਾਂਗਾ। ਮੇਰੇ ਕੋਲ ਕੋਈ ਅਹੁਦਾ ਹੋਵੇ ਜਾਂ ਨਾ ਹੋਵੇ, ਮੈਂ ਹਮੇਸ਼ਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਖੜਾ ਰਹਾਂਗਾ।
ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਵਿਰੋਧੀ ਤਾਕਤਾਂ ਮੈਨੂੰ ਹਰਾਉਣ ਦੀ ਕੋਸ਼ਿਸ਼ ਕਰਨ, ਮੈਂ ਪੰਜਾਬ, ਪੰਜਾਬੀਅਤ ਅਤੇ ਹਰ ਪੰਜਾਬੀ ਨੂੰ ਵੀ ਜਿਤਾਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਕਾਰਾਤਮਕ ਊਰਜਾ ਨਾਲ ਹੀ ਜਿੱਤ ਮਿਲੇਗੀ।

 

Exit mobile version