ਅੰਮ੍ਰਿਤਸਰ, 12 ਅਗਸਤ 2023: ਪੰਜਾਬੀ ਅਦਾਕਾਰ ਅਤੇ ਸਮਾਜ ਸੇਵੀ ਸੋਨੀਆ ਮਾਨ (Sonia Mann) ਵੱਲੋਂ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਨਾਲ ਮੁਲਾਕਾਤ ਕੀਤੀ, ਉਥੇ ਹੀ ਅੰਮ੍ਰਿਤਸਰ ਦੇ ਨਜ਼ਦੀਕ ਅਤੇ ਖਾਸ ਤੌਰ ‘ਤੇ ਰਾਜਾਸਾਂਸੀ ਦੇ ਨਜ਼ਦੀਕ ਪੈਂਦੇ ਪਿੰਡ ਨੂੰ ਲੈ ਕੇ ਜੋ ਲੋਕ ਨਸ਼ਾ ਵੇਚਦੇ ਹਨ ਉਹਨਾਂ ਦੀ ਇੱਕ ਲਿਸਟ ਵੀ ਸੋਨੀਆ ਮਾਨ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਧਮਕੀਆਂ ਭਰੇ ਫੋਨ ਕਰ ਰਹੇ ਹਨ ਅਤੇ ਉਹਨਾਂ ਦਾ ਪਿੱਛਾ ਹੋਣਾ ਨਸ਼ਾ ਵੇਚਣ ਵਾਲੇ ਗੱਡੀਆਂ ਲਗਾ ਕੇ ਕਰਦੇ ਹਨ।
ਸੋਨੀਆ ਮਾਨ (Sonia Mann) ਵੱਲੋਂ ਵੀ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਨਜ਼ਦੀਕ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਹੁਣ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦਿਆਂ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਸੋਨੀਆਂ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਨਸ਼ਾ ਵੇਚਣ ਨੂੰ ਲੈ ਕੇ ਲਗਾਤਾਰ ਹੀ ਉਹਨਾਂ ਦੇ ਹਲਕੇ ਦੇ ਵਿਚੋਂ ਉਨ੍ਹਾਂ ਨੂੰ ਧਮਕੀਆਂ ਭਰੇ ਫੋਨ ਅਤੇ ਉਨ੍ਹਾਂ ਦੀ ਗੱਡੀ ਦੇ ਪਿੱਛੇ ਗੱਡੀ ਲਗਾ ਕੇ ਪਿੱਛਾ ਕੀਤਾ ਜਾ ਰਿਹਾ ਹੈ |
ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦੇ ਹਨ ਕਿ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਵਾਸਤੇ ਉਹ ਉਨ੍ਹਾਂ ਦਾ ਸਹਿਯੋਗ ਕਰਨ ਅਤੇ ਉਹਨਾਂ ਵੱਲੋਂ ਪੁਲਿਸ ਅਧਿਕਾਰੀ ਜਲਦ ਤਬਦੀਲ ਨਾ ਕਰਨ ਤਾਂ ਜੋ ਕਿ ਜਦੋਂ ਨਵਾਂ ਪੁਲਿਸ ਅਧਿਕਾਰੀ ਉਸ ਥਾਣੇ ਵਿੱਚ ਆਉਂਦਾ ਹੈ ਤਾਂ ਸਾਨੂੰ ਦੁਬਾਰਾ ਤੋਂ ਉਸ ਨੂੰ ਸਾਰੀਆਂ ਸੂਚੀਆਂ ਅਤੇ ਸਮਝਾਉਣਾ ਪੈਂਦਾ ਹੈ।ਇਸ ਕਰਕੇ ਉਨ੍ਹਾਂ ਨੂੰ ਬਦਲਿਆ ਨਾ ਜਾਵੇ | ਸੋਨੀਆਂ ਮਾਨ ਨੇ ਇਹ ਵੀ ਕਿਹਾ ਕਿ ਉਹ ਆਪਣੀ ਜਿੰਦਗੀ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਉਹਨਾਂ ਵੱਲੋਂ ਸਮਰਪਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਦੇ ਦੌਰਾਨ ਜੇਕਰ ਉਨ੍ਹਾਂ ਦੀ ਜਾਨ ਵੀ ਜਾਂਦੀ ਹੈ ਤਾਂ ਕੋਈ ਵੀ ਅਫਸੋਸ ਨਹੀਂ ਹੋਵੇਗਾ |
ਇੱਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਚਿੰਤਤ ਹੈ ਉੱਥੇ ਹੀ ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਅਦਾਕਾਰ ਵੀ ਚਿੰਤਤ ਹਨ ਅਤੇ ਇਸੇ ਨੂੰ ਲੈ ਕੇ ਹੁਣ ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਸੋਨੀਆਂ ਮਾਨ ਵਲੋਂ ਇਕ ਨਸ਼ਾ ਛੁਡਾਓ ਕੈਂਪ ਅਤੇ ਕੈਂਸਰ ਪੀੜਤ ਲੋਕਾਂ ਦੇ ਟੈਸਟ ਵੀ ਕਰਵਾਇਆ ਗਏ ਸਨ ਅਤੇ ਉਸ ਤੋਂ ਬਾਅਦ ਲਗਾਤਾਰ ਹੀ ਸੋਨੀਆ ਮਾਨ ਨੂੰ ਧਮਕੀਆਂ ਭਰੇ ਫੋਨ ਕੀ ਆ ਰਹੇ ਹਨ ਲੇਕਿਨ ਹੁਣ ਸੋਨੀਆ ਮਾਨ ਵਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਹੋਰ ਲਿਸਟ ਰਾਜਾਸਾਂਸੀ ਦੇ ਪਿੰਡਾਂ ਨਜ਼ਦੀਕ ਨਸ਼ਾ ਵੇਚਣ ਵਾਲਿਆਂ ਦੀ ਦਿੱਤੀ ਗਈ ਹੈ ਤਾਂ ਜੋ ਕਿ ਡਿਪਟੀ ਕਮਿਸ਼ਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ