July 2, 2024 9:10 pm
SGPC

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਣਾਈ ਗਈ SIT ‘ਤੇ ਨਹੀਂ ਹੈ ਮੈਨੂੰ ਕੋਈ ਭਰੋਸਾ : ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ 20 ਦਸੰਬਰ 2021 : ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib ) ‘ਤੇ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ ਉੱਥੇ ਹੀ ਬੀਤੇ ਦਿਨ ਇਕ ਵਿਅਕਤੀ ਵੱਲੋਂ ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰ ਕਈ ਸਵਾਲ ਜੋ ਸੀ ਉਹ ਖੜ੍ਹੇ ਕੀਤੇ ਜਾ ਰਹੇ ਸਨ, ਉਸੇ ਲੜੀ ਦੇ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਵੱਲੋਂ ਸਿੱਖ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਉਤੇ ਵਿਚਾਰ ਵੀ ਕੀਤੇ ਗਏ, ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਆਪਣੇ ਕੋਲ ਇਕ ਸਿੱਟ ਵੀ ਬਣਾਈ ਗਈ ਜੋ ਕਿ ਇਸ ਘਟਨਾ ਦੀ ਪੂਰੀ ਜਾਣਕਾਰੀ ਲਵੇਗੀ,

ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib ) ਹੋਈ ਬੇਅਦਬੀ ਨੇ ਪੂਰੇ ਦੇਸ਼ ਨੂੰ ਝੰਜੋਡ਼ ਕੇ ਰੱਖ ਦਿੱਤਾ ਹੈ, ਜਿੱਥੇ ਸਿੱਖ ਜਗਤ ਵਿੱਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਪਾਇਆ ਜਾ ਰਿਹਾ ਹੈ, ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਹੁਣ ਇਕ ਸਿੱਟ ਦਾ ਨਿਰਮਾਣ ਕੀਤਾ ਗਿਆ ਹੈ ਉਥੇ ਹੀ ਸਮਾਪਤ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਜੋ ਬੀਤੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਇਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਉਸ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਦੇਸ਼ ਅਤੇ ਵਿਦੇਸ਼ ਦੇ ਸਿੱਖ ਸੰਗਤਾਂ ਦੇ ਨੁਮਾਇੰਦੇ ਮੌਜੂਦ ਸਨ, ਉਦੋਂ ਉਨ੍ਹਾਂ ਨੇ ਕਿਹਾ ਕਿ ਲਗਾਤਾਰ ਹੀ ਗੁਰਦੁਆਰਿਆਂ ਸਾਹਿਬਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਲਗਾਤਾਰ ਦੋ ਦਿਨਾਂ ਦੇ ਵਿੱਚ ਤਿੰਨ ਜਗ੍ਹਾ ਤੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ, ਇਸ ਦੇ ਨਾਲ ਹੀ ਕਪੂਰਥਲਾ ‘ਚ ਹੋਈ ਬੇਅਦਬੀ ਨੂੰ ਲੈ ਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੋ ਮਾਮਲਾ ਦਰਜ ਕੀਤਾ ਗਿਆ ਹੈ ਉਸ ਨੂੰ ਰੱਦ ਕੀਤਾ ਜਾਵੇ, ਅਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਉਥੋਂ ਦੇ ਅਹੁਦੇਦਾਰਾਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ,

ਦੂਸਰੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਵੱਲੋਂ ਇਕ ਸੀਟ ਦਾ ਨਿਰਮਾਣ ਕੀਤਾ ਗਿਆ ਸੀ, ਜਿਸ ਤੇ ਉਨ੍ਹਾਂ ਨੂੰ ਬਿਲਕੁਲ ਵੀ ਭਰੋਸਾ ਨਹੀਂ ਹੈ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਹੀ ਬਹੁਤ ਸਾਰੇ ਮੁੱਦਿਆਂ ਤੇ ਸਿਟ ਬਣਾਈ ਗਈ ਪਰ ਕੋਈ ਵੀ ਹੱਲ ਨਿਕਲਦਾ ਹੋਇਆ ਨਜ਼ਰ ਨਹੀਂ ਆਇਆ ਸੀ, ਅਤੇ ਉਹਨਾ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਕ ਸਿੱਖ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਪੰਥਕ ਲੋਕਾਂ ਦੇ ਨਾਲ ਅਤੇ ਬੁੱਧੀਜੀਵੀਆਂ ਨੂੰ ਮਿਲ ਕੇ ਇਸ ਸਾਰੀ ਘਟਨਾ ਦਾ ਘੋਲ ਕੱਢਿਆ ਜਾਵੇਗਾ, ਉੱਥੇ ਉਨ੍ਹਾਂ ਨੇ ਕਿਹਾ ਕਿ ਜਿਸ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਇਸ ਦੇ ਨਾਲ ਦੇ ਬਹੁਤ ਸਾਰੇ ਵਿਅਕਤੀ ਮੌਜੂਦ ਨਹੀਂ ਅਤੇ ਜੋ ਵਿਅਕਤੀ ਅੱਜ ਵੀ ਫੜਿਆ ਗਿਆ ਹੈ, ਉਹ ਵੀ ਉਸੇ ਇਲਾਕੇ ਵਿੱਚ ਹੋਇਆ ਲੱਗਦਾ ਹੈ ਜੋ ਵਿਰਦੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਪਾਇਆ ਗਿਆ ਸੀ, ਉੱਥੇ ਉਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਤਾਰ ਹੀ ਇਸ ਵਿਅਕਤੀ ਉੱਤੇ ਨਜ਼ਰ ਬਣਾਈ ਜਾ ਰਹੀ ਹੈ ਅਤੇ ਕਈ ਲੋਕ ਜੁੜਨੇ ਅਫ਼ਸਰਾਂ ਨੂੰ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ,

ਉੱਥੇ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਜਿੰਨੇ ਵੀ ਵਿਅਕਤੀ ਇਸ ਜਗ੍ਹਾ ਤੇ ਪਾਏ ਜਾ ਰਹੇ ਹਨ ਉਹ ਸਾਰੇ ਵਿਅਕਤੀ ਦਾ ਮੁਹਾਂਦਰਾ ਇਕੋ ਜਿਹਾ ਹੈ ਅਤੇ ਜਿਸ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ ਉਸ ਦਾ ਮੁਹਾਂਦਰਾ ਵੀ ਕਿਸੇ ਤਰ੍ਹਾਂ ਦਾ ਸੀ, ਉਨ੍ਹਾਂ ਕਿਹਾ ਕਿ ਕਈ ਲੋਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟਾਸਕ ਫੋਰਸ ‘ਤੇ ਸਵਾਲ ਚੁੱਕ ਰਹੇ ਨੇ ਉਹ ਸਿੱਟ ਦਾ ਫ਼ੈਸਲਾ ਆਉਣ ਤੋਂ ਬਾਅਦ ਹਰ ਇੱਕ ਵਿਅਕਤੀ ਨੂੰ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਤੇ ਸਵਾਲ ਚੁੱਕ ਰਹੇ ਨੇ ਉਨ੍ਹਾਂ ਨੂੰ ਸਾਰੀ ਵੀਡਿਓ ਜਨਤਕ ਕਰ ਦੇਣਗੇ, ਅਤੇ ਉਹ ਦੇਖ ਲੈਣਗੇ ਜਿਸ ਤਰੀਕੇ ਦੇ ਨਾਲ ਟਾਸਕ ਫੋਰਸ ਵੱਲੋਂ ਹਰ ਇਕ ਸ਼ੱਕੀ ਵਿਅਕਤੀ ਕੋਲੋਂ ਪੁੱਛਗਿੱਛ ਵੀ ਕੀਤੀ ਜਾਂਦੀ ਹੈ, ਉਸਦੇ ਨਾਲ ਕਿਹਾ ਕਿ ਜਿਸ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਉਸ ਨੂੰ ਵੀ ਟਾਸਕ ਫੋਰਸ ਨੇ ਰੋਕਿਆ ਸੀ ਅਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਸੀ, ਉੱਥੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਕੰਮ ਲਈ ਸਕਸ਼ਮ ਹੈ ਅਤੇ ਹਮੇਸ਼ਾਂ ਹੀ ਲੋਕਾਂ ਦੀ ਬਿਹਤਰੀ ਅਤੇ ਜੋ ਲੋਕ ਇਸ ਤਰ੍ਹਾਂ ਦੀ ਘਟਨਾਵਾਂ ਕਰਦੇ ਹਨ ਉਨ੍ਹਾਂ ਦੇ ਖ਼ਿਲਾਫ਼ ਵੀ ਆਵਾਜ਼ ਚੁੱਕਣ ਨੂੰ ਤਿਆਰ ਹੈ,