ਚੰਡੀਗੜ, 20 ਫਰਵਰੀ 2023: ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਪਟਿਆਲਾ ਵਿਖੇ ਰਾਜਿੰਦਰਾ ਹਸਪਤਾਲ ਵਿਖੇ ਚੈਕਅੱਪ ਲਈ ਪਹੁੰਚੇ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਮੇਰਾ ਪਰਿਵਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਮੇਰਾ ਕੌਮੀ ਇਨਸਾਫ਼ ਮੋਰਚੇ ਦੇ ਨਾਲ ਕੋਈ ਸੰਬੰਧ ਨਹੀਂ ਹੈ ਕਿਉਂਕਿ ਮੈਂ ਅਕਾਲੀ ਸੀ ਅਤੇ ਅਕਾਲੀ ਹਾਂ ਉਹਨਾਂ ਕਿਹਾ ਕਿ ਮੇਰੇ ਖ਼ਿਲਾਫ਼ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ
। ਇਸਦੇ ਨਾਲ ਹੀ ਉਨ੍ਹਾਂ ਨੇ ਦੋਸ਼ ਲਗਾਇਆ ਕਿ, ਮੋਰਚੇ ਦੇ ਕੁੱਝ ਆਗੂ ਏਜੰਸੀਆਂ ਦੇ ਬੰਦੇ ਹਨ |
ਜਿਕਰਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੰਦੀ ਸਿੱਖਾਂ ਸਮੇਤ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਮੋਰਚਾ ਲਗਾਇਆ ਹੋਇਆ ਹੈ | ਕੌਮੀ ਇਨਸਾਫ਼ ਮੋਰਚਾ 07 ਜਨਵਰੀ ਨੂੰ ਸ਼ੁਰੂ ਹੋਇਆ ਸੀ, ਇਸ ਦੌਰਾਨ ਚੰਡੀਗੜ੍ਹ ਪੁਲਿਸ ਅਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਵਿਚਾਲੇ ਝੜੱਪ ਵੀ ਹੋਈ |