ਚੰਡੀਗੜ੍ਹ 04 ਮਈ 2022: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ | ਇਸ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਆਪਣੀ ਚੁੱਪ ਤੋੜੀ ਹੈ।
ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, ”ਮੈਂ ਅਕਸਰ ਆਪਣੇ ਖਿਲਾਫ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ, ਜਵਾਬ ਦੇਣ ਦਾ ਹੱਕ, ਮੈਂ ਸਮੇਂ ਨੂੰ ਦਿੱਤਾ ਹੈ।’ ਜ਼ਾਹਿਰ ਹੈ ਕਿ ਉਨ੍ਹਾਂ ਨੇ ਇਹ ਟਵੀਟ ਕਾਂਗਰਸ ਹਾਈਕਮਾਂਡ (congress High Command) ਵੱਲੋਂ ਆਪਣੇ ਖਿਲਾਫ ਸੰਭਾਵਿਤ ਅਨੁਸ਼ਾਸਨੀ ਕਾਰਵਾਈ ਨੂੰ ਲੈ ਕੇ ਕੀਤਾ ਹੈ। ਪਿਛਲੇ ਦੋ ਦਿਨਾਂ ਤੋਂ ਸਿੱਧੂ ਇਸ ਮਾਮਲੇ ਵਿੱਚ ਮੀਡੀਆ ਨੂੰ ਵੀ ਜਵਾਬ ਦੇਣ ਤੋਂ ਝਿਜਕ ਰਹੇ ਸਨ। ਉਥੇ ਹੀ ਅੱਜ ਬੁੱਧਵਾਰ ਨੂੰ ਉਨ੍ਹਾਂ ਨੇ ਟਵੀਟ ਕਰਕੇ ਇਸ ਮਾਮਲੇ ‘ਚ ਸੰਕੇਤ ਦਿੱਤਾ ਹੈ ਕਿ ਉਹ ਸਮਾਂ ਆਉਣ ‘ਤੇ ਇਸ ਦਾ ਜਵਾਬ ਦੇਣਗੇ।