July 5, 2024 12:02 am
PM Narendra Modi

ਮਹਿਲਾ ਦਿਵਸ ਮੌਕੇ PM ਮੋਦੀ ਨੇ ਕਿਹਾ, ਮੈਂ ਸਾਡੀ ਨਾਰੀ ਸ਼ਕਤੀ ਤੇ ਵੱਖ-ਵੱਖ ਖੇਤਰਾਂ ‘ਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਾ ਹਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਮੰਗਲਵਾਰ ਯਾਨੀ ਕਿ ਅੱਜ ਨਾਰੀ ਸ਼ਕਤੀ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਨਮਾਨ ਅਤੇ ਮੌਕਿਆਂ ’ਤੇ ਵਿਸ਼ੇਸ਼ ਜ਼ੋਰ ਦੇ ਨਾਲ ਆਪਣੀਆਂ ਵੱਖ-ਵੱਖ ਯੋਜਨਾਵਾਂ ਜ਼ਰੀਏ ਮਹਿਲਾ ਸਸ਼ਕਤੀਕਰਨ ’ਤੇ ਆਪਣਾ ਧਿਆਨ ਕੇਂਦਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਟਵੀਟ ਕੀਤਾ, ‘‘ਭਾਰਤ ਦੀ ਵਿਕਾਸ ਯਾਤਰਾ ’ਚ ਆਪਣੀ ਨਾਰੀ ਸ਼ਕਤੀ ਨੂੰ ਅੱਗੇ ਰੱਖਣ ਲਈ ਵਿੱਤੀ ਸਮਾਵੇਸ਼ ਤੋਂ ਲੈ ਕੇ ਸਮਾਜਿਕ ਸੁਰੱਖਿਆ ਤੱਕ, ਮਿਆਰੀ ਸਿਹਤ ਸੰਭਾਲ ਤੋਂ ਹਾਊਸਿੰਗ, ਸਿੱਖਿਆ ਤੋਂ ਉੱਦਮਤਾ ਤੱਕ, ਸਾਡੀ ਨਾਰੀ ਸ਼ਕਤੀ ਨੂੰ ਭਾਰਤ ਦੀ ਵਿਕਾਸ ਯਾਤਰਾ ’ਚ ਸਭ ਤੋਂ ਅੱਗੇ ਰੱਖਣ ਲਈ ਬਹੁਤ ਸਾਰੇ ਯਤਨ ਕੀਤੇ ਗਏ ਹਨ। ਇਹ ਉਪਰਾਲੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਜ਼ੋਰਾਂ-ਸ਼ੋਰਾਂ ਨਾਲ ਜਾਰੀ ਰਹਿਣਗੇ।

ਇਕ ਹੋਰ ਟਵੀਟ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਕਿਹਾ, ‘‘ਮਹਿਲਾ ਦਿਵਸ (Women’s Day)  ‘ਤੇ, ਮੈਂ ਸਾਡੀ ਨਾਰੀ ਸ਼ਕਤੀ ਅਤੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਾ ਹਾਂ। ਭਾਰਤ ਸਰਕਾਰ ਮਾਣ ਦੇ ਨਾਲ-ਨਾਲ ਮੌਕਿਆਂ ‘ਤੇ ਜ਼ੋਰ ਦੇ ਕੇ ਆਪਣੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਮਹਿਲਾ ਸਸ਼ਕਤੀਕਰਨ ‘ਤੇ ਧਿਆਨ ਕੇਂਦਰਿਤ ਕਰਦੀ ਰਹੇਗੀ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਮੋਦੀ (Prime Minister Modi) ਇਸ ਮੌਕੇ ਗੁਜਰਾਤ ’ਚ ਕੱਛ ਦੇ ਧੌਰਦੋ ਪਿੰਡ ਸਥਿਤ ਇਕ ਮਹਿਲਾ ਸੰਤ ਕੈਂਪ ’ਚ ਆਯੋਜਿਤ ਸੈਮੀਨਾਰ ਨੂੰ ਵੀਡੀਓ ਕਾਨਫਰੰਸ ਜ਼ਰੀਏ ਸੰਬੋਧਿਤ ਕਰਨਗੇ।