July 7, 2024 3:06 pm
ਬੰਦੀ ਸਿੰਘਾਂ

ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਤੋਂ ਬਾਅਦ ਹੀ ਦਮ ਲਵਾਂਗਾ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ 11 ਮਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਅਤੇ ਐੱਸਜੀਪੀਸੀ ( SGPC) ਵੱਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਕ ਪੰਥਕ ਇਕੱਠ ਸੱਦਿਆ ਗਿਆ ਸੀ ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਸ ਮੀਟਿੰਗ ਚ ਮੌਜੂਦ ਰਹੇ | ਇਸ ਮੀਟਿੰਗ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ | ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਹਮੇਸ਼ਾਂ ਹੀ ਸਿੱਖ ਜਥੇਬੰਦੀਆਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਆਵਾਜ਼ ਚੁੱਕੀ ਜਾਂਦੀ ਰਹੀ ਹੈ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਰਾਜੋਆਣਾ ਸਾਹਿਬ ਦੀ ਫਾਂਸੀ ਦੀ ਗੱਲ ਹੋਈ ਸੀ ਉਸ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਾਂਸੀ ਨੂੰ ਰੱਦ ਕਰਵਾਉਣ ਵਾਸਤੇ ਹਰ ਇਕ ਵਰਗ ਨੂੰ ਮਿਲਿਆ ਗਿਆ ਸੀ |

ਉਦੋਂ ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਬੰਦ ਹੋਏ 27-27 ਸਾਲ ਹੋ ਚੁੱਕੇ ਹਨ | ਲੇਕਿਨ ਹਾਲੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਬਹੁਤ ਮੰਦਭਾਗੀ ਗੱਲ ਹੈ | ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਵੀ ਗੱਲ ਸਾਫ ਕੀਤੀ ਗਈ ਜਿੰਨੀ ਦੇਰ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਵਾ ਦਿੱਤਾ ਜਾਂਦਾ ਓਨੀ ਦੇਰ ਤੱਕ ਉਹ ਟਿਕ ਕੇ ਨਹੀਂ ਬੈਠਣਗੇ |

ਉਨ੍ਹਾਂ ਨੇ ਕਿਹਾ ਕਿ ਅੱਜ ਜੋ ਮੀਟਿੰਗ ਇਕ ਝੰਡੇ ਥੱਲੇ ਹੋਈ ਹੈ ਉਸ ਤਰ੍ਹਾਂ ਦਾ ਮਾਹੌਲ ਉਨ੍ਹਾਂ ਨੇ ਅੱਜ ਤੱਕ ਕਦੀ ਨਹੀਂ ਵੇਖਿਆ ਅਤੇ ਉਹ ਸਾਰੇ ਸਿੱਖ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਸਾਰੇ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇੱਕ ਹੀ ਹੋਣ |

ਇੱਥੇ ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਚ ਬੰਦ ਬੰਦੀ ਸਿੰਘਾਂ ਨੂੰ ਛੁਡਾਉਣ ਵਾਸਤੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲਗਾਤਾਰ ਹੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮੀਟਿੰਗਾਂ ਦਾ ਸਾਰਾ ਜਾਈਦਾ ਖੁਦ ਸੁਖਬੀਰ ਸਿੰਘ ਬਾਦਲ ਲੈ ਰਹੇ ਹਨ ਅਤੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਕੁਝ ਨੁਮਾਇੰਦਿਆਂ ਵੱਲੋਂ ਇਹ ਸੁਖਬੀਰ ਸਿੰਘ ਬਾਦਲ ਦਾ ਦੱਸਿਆ ਜਾ ਰਿਹਾ ਹੈ |

ਉੱਥੇ ਹੀ ਕਈ ਸਿੱਖ ਜਥੇਬੰਦੀਆਂ ਵੱਲੋਂ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ ਗਈ ਅਤੇ ਕਈ ਸਿੱਖ ਜੱਥੇਬੰਦੀਆਂ ਅੱਜ ਵੀ ਮੀਟਿੰਗ ਵਿੱਚੋਂ ਗੈਰ ਮੌਜੂਦ ਰਹੀਆਂ ਉੱਥੇ ਹੀ ਹੁਣ ਇਹ ਵੇਖਣਾ ਹੋਵੇਗਾ ਕਿ ਜੋ ਆਵਾਜ਼ ਬੰਦੀ ਸਿੰਘਾਂ ਨੂੰ ਛੁਡਾਉਣ ਵਾਸਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਅਕਾਲੀ ਦਲ ਵੱਲੋਂ ਚੁੱਕੀ ਜਾ ਰਹੀ ਹੈ ਉਹ ਕਿੱਥੋਂ ਤੱਕ ਕਾਮਯਾਬ ਹੁੰਦੀ ਹੈ ਕਿਉਂਕਿ ਕਾਂਗਰਸ ਦੇ ਨੇਤਾ ਰਵਨੀਤ ਸਿੰਘ ਬਿੱਟੂ ਵੱਲੋਂ ਵੀ ਲਗਾਤਾਰ ਹੀ ਬੰਦੀ ਸਿੰਘਾਂ ਨੂੰ ਲੈ ਕੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ|