Advocate Gurminder Singh

ਹਰ ਮਾਮਲੇ ‘ਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਾਂਗਾ: ਐਡਵੋਕੇਟ ਗੁਰਮਿੰਦਰ ਸਿੰਘ

ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (AG) ਐਡਵੋਕੇਟ ਗੁਰਮਿੰਦਰ ਸਿੰਘ ਗੈਰੀ (Advocate Gurminder Singh) ਨੇ ਵੀਰਵਾਰ ਸ਼ਾਮ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਰ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਾ ਹੋਵੇਗੀ।

ਗੁਰਮਿੰਦਰ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਉਹ 1989 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਐਡਵੋਕੇਟ ਗੁਰਮਿੰਦਰ ਸਿੰਘ (Advocate Gurminder Singh) ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਉਣ ਬਾਰੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ ।

ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਨੂੰ ਅੱਜ ਹੋਈ ਕੈਬਨਿਟ ਬੈਠਕ ‘ਚ ਮਨਜ਼ੂਰੀ ਦਿੱਤੀ ਗਈ। ਜਿਸ ਤੋਂ ਬਾਅਦ ਐਡਵੋਕੇਟ ਗੈਰੀ ਨੂੰ ਵੀ ਨਵਾਂ ਐਡਵੋਕੇਟ ਜਨਰਲ ਲਾਇਆ ਗਿਆ ਹੈ |

Scroll to Top