ਚੰਡੀਗੜ੍ਹ,10 ਅਕਤੂਬਰ 2024: ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ (Saini Sabha) ਗੁਰਦਾਸਪੁਰ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਕੀਤੀ | ਇਸ ਦੌਰਾਨ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਹਰ ਵਰਗ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ |
ਇਸ ਮੁਲਾਕਾਤ ਦੌਰਾਨ ਸੈਣੀ ਸਭਾ ਦੇ ਵਫ਼ਦ ਨੇ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਦੀ ਉਸਾਰੀ ਦੀ ਮੰਗ ਰੱਖੀ ਹੈ | ਇਸ ਬਾਰੇ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਇਸ ਮੰਗ ਨੂੰ ਪੂਰਾ ਕਰਨ ਲਈ ਜ਼ੋਰਦਾਰ ਸਿਫਾਰਸ਼ ਕਰਨਗੇ।
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗਾਂ ਦੀਆਂ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੋ ਜਾਂਦਾ ਹੈ ਤਾਂ ਸੈਣੀ ਭਾਈਚਾਰਾ ਅਤੇ ਗੁਰਦਾਸਪੁਰ ਦੇ ਲੋਕ ਆਪਣੇ ਵੱਖ-ਵੱਖ ਲੋਕ ਭਲਾਈ ਦੇ ਕੰਮ ਕਰ ਸਕਣਗੇ | ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਾਨਕਾ ਘਰ ਜ਼ਿਲ੍ਹਾ ਗੁਰਦਾਸਪੁਰ ‘ਚ ਹੈ ਅਤੇ ਉਨ੍ਹਾਂ ਨੂੰ ਉੱਥੇ ਕੋਈ ਵੀ ਚੰਗਾ ਕੰਮ ਕਰਕੇ ਸਭ ਤੋਂ ਵੱਧ ਖੁਸ਼ੀ ਹੋਵੇਗੀ।
ਇਸ ਦੌਰਾਨ ਸੈਣੀ ਸਭਾ (Saini Sabha) ਦੇ ਸਰਪ੍ਰਸਤ ਦਰਸ਼ਨ ਸਿੰਘ ਸੈਣੀ, ਪ੍ਰਧਾਨ ਬਖਸ਼ੀਸ ਸਿੰਘ ਸੈਣੀ, ਸਕੱਤਰ ਮਲਕੀਤ ਸਿੰਘ ਸੈਣੀ ਅਤੇ ਖਜ਼ਾਨਚੀ ਬਲਜਿੰਦਰ ਸਿੰਘ ਸੈਣੀ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ
ਮੁੰਡੀਆ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੀ ਮੰਗ ਵੱਲ ਧਿਆਨ ਦੇਣ ਲਈ ਧੰਨਵਾਦ ਕੀਤਾ।