ਚੰਡੀਗੜ੍ਹ, 12 ਦਸੰਬਰ 2025: ਪੰਜਾਬ ਚੋਣ ਕਮਿਸ਼ਨ ਨੇ 14 ਦਸੰਬਰ 2025 ਨੂੰ ਪੰਜਾਬ ‘ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ‘ਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ “ਚੋਣ ਅਬਜ਼ਬਰ” ਨਿਯੁਕਤ ਕੀਤਾ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ‘ਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ। ਇਹਨਾਂ ਨਿਯੁਕਤ ਕੀਤੇ ਚੋਣ ਅਬਜ਼ਰਬਰਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ (https://sec.punjab.gov.in) ਤੇ ਉਪਲਬੱਧ ਹਨ।
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ) ‘ਚ ਇਨ੍ਹਾਂ ਚੋਣਾਂ ਦੇ ਅਮਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਨਿਗਰਾਨੀ ਰੱਖਣ ਲਈ 6 ਸੀਨੀਅਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਬਤੌਰ “ਪੁਲਿਸ ਆਬਜ਼ਰਬਰ” ਨਿਯੁਕਤ ਕੀਤਾ ਹੈ, ਜਿਨ੍ਹਾਂ ਦੇ ਵੇਰਵੇ ਸਬੰਧਤ ਡਿਪਟੀ ਕਮਿਸ਼ਨਰ ਦਫਤਰਾਂ ‘ਚ ਉਪਲਬੱਧ ਹਨ। ਜੇਕਰ ਉਮੀਦਵਾਰ ਨੂੰ ਜ਼ਰੂਰਤ ਮਹਿਸੂਸ ਹੋਵੇ ਤਾਂ ਉਹ ਉਹਨਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ।
Read More: ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ਚੋਣਾਂ ਵਾਲੇ ਦਿਨ ਡ੍ਰਾਈ ਡੇ ਘੋਸ਼ਿਤ




