Himanshu Aggarwal

IAS ਹਿਮਾਂਸ਼ੂ ਅਗਰਵਾਲ ਤੇ IAS ਵਿਸ਼ੇਸ਼ ਸਾਰੰਗਲ ਨੂੰ ਇਨ੍ਹਾਂ ਜ਼ਿਲ੍ਹਿਆਂ ਦਾ ਲਾਇਆ ਡਿਪਟੀ ਕਮਿਸ਼ਨਰ

ਚੰਡੀਗੜ੍ਹ, 21 ਮਾਰਚ 2024: ਆਈਏਐਸ ਹਿਮਾਂਸ਼ੂ ਅਗਰਵਾਲ (IAS Himanshu Aggarwal)  ਨੂੰ ਡਿਪਟੀ ਕਮਿਸ਼ਨਰ ਜਲੰਧਰ ਅਤੇ ਆਈਏਐਸ ਵਿਸ਼ੇਸ਼ ਸਾਰੰਗਲ (IAS Vishesh Sarangal) ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਅਹੁਦੇ ’ਤੇ ਤਬਦੀਲ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਭਾਰਤੀ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਮੌਜੂਦਾ ਤਾਇਨਾਤੀ ਤੋਂ ਹਟਾ ਕੇ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ, ਜੋ ਉਸ ਦਾ ਗ੍ਰਹਿ ਜ਼ਿਲ੍ਹਾ ਨਹੀਂ ਹੈ।

Scroll to Top