ਚੰਡੀਗੜ੍ਹ, 12 ਦਸੰਬਰ 2024: Punjab Election News: ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਸ਼ਲ ਦੀਆਂ ਚੋਣਾਂ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਚੋਣ ਕਮਿਸ਼ਨ (Election Commission) ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਹੈ।
ਚੋਣ ਕਮਿਸ਼ਨ (Election Commission) ਵੱਲੋਂ ਨਿਯੁਕਤ ਇਨ੍ਹਾਂ ਪੰਜ ਅਧਿਕਾਰੀਆਂ ਵੱਲੋਂ 5 ਨਗਰ ਨਿਗਮਾਂ ਦੀਆਂ ਚੋਣਾਂ ਦੀ ਨਿਗਰਾਨੀ ਕੀਤੀ ਜਾਵੇਗੀ । ਪੰਜਾਬ ਰਾਜ ਚੋਣ ਕਮਿਸ਼ਨ ਦੇ ਮੁਤਾਬਕ ਬਾਕੀ ਆਬਜ਼ਰਵਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੀ ਨਿਗਰਾਨੀ ਕਰਨਗੇ।
ਜਿਕਰਯੋਗ ਹੈ ਕਿ ਇਨ੍ਹਾਂ ਅਬਜ਼ਰਵਰਾਂ ਨੂੰ ਚੋਣ ਸਬੰਧੀ ਸਾਰੇ ਪ੍ਰਬੰਧਾਂ ਅਤੇ ਲੋੜੀਂਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ 12 ਦਸੰਬਰ, 2024 ਨੂੰ ਸਵੇਰੇ 11 ਵਜੇ ਤੱਕ ਆਪਣੇ ਨਿਰਧਾਰਤ ਜ਼ਿਲ੍ਹਿਆਂ ‘ਚ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ।
ਚੋਣ ਕਮਿਸ਼ਨ ਮੁਤਾਬਕ ਇਹ ਅਬਜ਼ਰਵਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ, ਚੋਣ ਸਬੰਧੀ ਸ਼ਿਕਾਇਤਾਂ, ਵੱਖ-ਵੱਖ ਚੋਣ ਸਮੱਗਰੀਆਂ, ਈ.ਵੀ.ਐਮ ਸੰਚਾਲਨ, ਪੋਲਿੰਗ ਸਟਾਫ਼ ਦੀ ਸਿਖਲਾਈ, ਚੋਣ ਜ਼ਾਬਤਾ ਲਾਗੂ ਕਰਨ, ਵੀਡੀਓਗ੍ਰਾਫੀ/ਸੀਸੀਟੀਵੀ ਪ੍ਰਬੰਧਾਂ ਸਬੰਧੀ ਕੀਤੇ ਅਮਨ-ਕਾਨੂੰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
Read More: Sukhbir Singh Badal: ਸੁਖਬੀਰ ਸਿੰਘ ਬਾਦਲ ਦੀ ਸ਼ਜਾ ਦਾ ਅੱਜ ਅਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ