Site icon TheUnmute.com

ਵਿਜੀਲੈਂਸ ਵੱਲੋਂ IAS ਅਧਿਕਾਰੀ ਨੀਲਿਮਾ ਖ਼ਿਲਾਫ਼ ਕਾਰਵਾਈ ਦੇ ਵਿਰੁੱਧ ਸਮੂਹਿਕ ਛੁੱਟੀ ’ਤੇ ਗਏ ਆਈਏਐਸ ਅਧਿਕਾਰੀ

IAS ਅਧਿਕਾਰੀ ਨੀਲਿਮਾ

ਚੰਡੀਗੜ੍ਹ 09 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਿਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਿਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਇਸਦੇ ਚੱਲਦੇ ਆਈਏਐਸ ਅਫ਼ਸਰ ਨੀਲਿਮਾ ਖ਼ਿਲਾਫ਼ ਕਾਰਵਾਈ ਕਰਨ ’ਤੇ ਪੰਜਾਬ ਦੇ ਆਈਏਐਸ ਅਫ਼ਸਰਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 50 ਆਈਏਐਸ ਅਫ਼ਸਰਾਂ ਦਾ ਵਫ਼ਦ ਮੁੱਖ ਸਕੱਤਰ ਵੀ ਕੇ ਜੰਜੂਆ ਨੂੰ ਮਿਲਿਆ ਅਤੇ ਆਪਣੀ ਨਾਰਾਜ਼ਗੀ ਜਤਾਈ। ਇਸ ਦੌਰਾਨ ਆਈਏਐਸ ਅਫ਼ਸਰਾਂ ਦਾ ਕਹਿਣਾ ਹੈ ਕਿ ਨੀਲਿਮਾ ਖ਼ਿਲਾਫ਼ ਕੇਸ ਦਰਜ ਕਰਨ ਸਮੇਂ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ।

ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨਾਲ ਆਈਏਐਸ ਅਫ਼ਸਰਾਂ ਦੀ ਮੀਟਿੰਗ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਲੁਧਿਆਣਾ ਵਿਖੇ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੀ.ਸੀ.ਐਸ. ਅਫ਼ਸਰ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫਤਾਰੀ ਵਿਰੁੱਧ ਪੀ.ਸੀ.ਐਸ ਅਫ਼ਸਰ ਅਤੇ ਅਧੀਨ ਅਮਲਾ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ।

Exit mobile version