July 5, 2024 6:36 am
ODI World Cup 2023

ICC ਵੱਲੋਂ ਵਨਡੇ ਵਿਸ਼ਵ ਕੱਪ 2023 ਦਾ ਸ਼ਡਿਊਲ ਜਾਰੀ, 15 ਅਕਤੂਬਰ ਨੂੰ ਭਾਰਤ-ਪਾਕਿਸਤਾਨ ਵਿਚਾਲੇ ਮੁਕਾਬਲਾ

ਚੰਡੀਗੜ੍ਹ, 27 ਜੂਨ 2023: ICC ਨੇ ਵਨਡੇ ਵਿਸ਼ਵ ਕੱਪ 2023 (ODI World Cup 2023) ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਹ ਟੂਰਨਾਮੈਂਟ ਭਾਰਤ ਵਿੱਚ 5 ਅਕਤੂਬਰ ਤੋਂ 19 ਨਵੰਬਰ ਤੱਕ ਖੇਡਿਆ ਜਾਵੇਗਾ। ਪਹਿਲਾ ਮੈਚ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ। ਇਸ ਦੇ ਨਾਲ ਹੀ ਭਾਰਤ ਦਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟ੍ਰੇਲੀਆ ਨਾਲ ਹੋਵੇਗਾ। ਡਰਾਫਟ ਸ਼ਡਿਊਲ ‘ਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਭਾਰਤ 15 ਅਕਤੂਬਰ ਨੂੰ ਅਹਿਮਦਾਬਾਦ ਦੇ ਮੈਦਾਨ ‘ਤੇ ਪਾਕਿਸਤਾਨ ਖ਼ਿਲਾਫ਼ ਖੇਡੇਗਾ।

The schedule for Cricket World Cup 2023

image Credit : ICC