ਚੰਡੀਗੜ੍ਹ, 11 ਨਵੰਬਰ 2023: ਵਨਡੇ ਵਿਸ਼ਵ ਕੱਪ 2023 ‘ਚ ਖਰਾਬ ਪ੍ਰਦਰਸ਼ਨ ਕਰਨ ਵਾਲੀ ਸ਼੍ਰੀਲੰਕਾਈ ਟੀਮ ਦੇ ਹਲਾਤ ਚੰਗੇ ਨਹੀਂ ਹਨ। ਇੰਟਰਨੈਸ਼ਨਲ ਕ੍ਰਿਕਟ ਕੌਂਸਲ (ਆਈਸੀਸੀ) ਨੇ ਸ਼੍ਰੀਲੰਕਾ (Sri Lanka) ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਹੈ। ਆਈਸੀਸੀ ਬੋਰਡ ਦੀ ਅੱਜ ਮੀਟਿੰਗ ਹੋਈ ਅਤੇ ਇਸੇ ਮੀਟਿੰਗ ਵਿੱਚ ਕ੍ਰਿਕਟ ਸ੍ਰੀਲੰਕਾ ਨੂੰ ਆਈਸੀਸੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ। ਮੈਂਬਰ ਹੋਣ ਦੇ ਨਾਤੇ, ਸ਼੍ਰੀਲੰਕਾ ‘ਤੇ ਨਿਯਮਾਂ ਦੀ ਗੰਭੀਰ ਉਲੰਘਣਾ ਦਾ ਦੋਸ਼ ਹੈ। ਸ਼੍ਰੀਲੰਕਾ ਕ੍ਰਿਕਟ ਨੂੰ ਬੋਰਡ ‘ਚ ਸਿਆਸੀ ਦਖਲਅੰਦਾਜ਼ੀ ਦਾ ਖਮਿਆਜ਼ਾ ਭੁਗਤਣਾ ਪਿਆ ਹੈ। 1996 ਵਿੱਚ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੀ ਹਾਲਤ ਹੁਣ ਪਛੜਨ ਵਾਲੀਆਂ ਟੀਮਾਂ ਵਰਗੀ ਹੋ ਗਈ ਹੈ। ਕ੍ਰਿਕਟ ਦੇ ਮੈਦਾਨ ‘ਤੇ ਨਾ ਤਾਂ ਖਿਡਾਰੀ ਪ੍ਰਦਰਸ਼ਨ ਕਰ ਪਾਉਂਦੇ ਹਨ ਅਤੇ ਨਾ ਹੀ ਬੋਰਡ ਦੇ ਮੈਂਬਰ ਕ੍ਰਿਕਟ ਨੂੰ ਸਹੀ ਢੰਗ ਨਾਲ ਚਲਾ ਸਕਦੇ ਹਨ।
2019 ਵਿੱਚ ਸਰਕਾਰੀ ਦਖਲਅੰਦਾਜ਼ੀ ਕਾਰਨ ਜ਼ਿੰਬਾਬਵੇ ਕ੍ਰਿਕਟ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਿਛਲੇ ਚਾਰ ਸਾਲਾਂ ਵਿੱਚ SLC ਆਈਸੀਸੀ ਦੁਆਰਾ ਮੁਅੱਤਲ ਕੀਤਾ ਗਿਆ ਦੂਜਾ ਪੂਰਨ ਮੈਂਬਰ ਹੈ। ਹਾਲਾਂਕਿ, ਜ਼ਿੰਬਾਬਵੇ ਵਿੱਚ ਸਾਰੀਆਂ ਕ੍ਰਿਕਟ ਗਤੀਵਿਧੀਆਂ ਨੂੰ ਅਚਾਨਕ ਰੋਕ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਫੰਡ ਦੇਣ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਜ਼ਿੰਬਾਬਵੇ ਕ੍ਰਿਕਟ ਨੂੰ ਬਾਅਦ ਵਿੱਚ ਬਹਾਲ ਕੀਤਾ ਗਿਆ ਸੀ। ਆਈਸੀਸੀ ਸ਼੍ਰੀਲੰਕਾ ਦੇ ਮਾਮਲੇ ‘ਚ ਸਾਵਧਾਨੀ ਨਾਲ ਅੱਗੇ ਵਧੇਗੀ।
ਆਈਸੀਸੀ ਨੇ ਕੀ ਕਿਹਾ?
ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ, “ਆਈਸੀਸੀ ਬੋਰਡ ਨੇ ਅੱਜ ਮੀਟਿੰਗ ਕੀਤੀ ਅਤੇ ਫੈਸਲਾ ਕੀਤਾ ਕਿ ਸ਼੍ਰੀਲੰਕਾ (Sri Lanka) ਕ੍ਰਿਕਟ ਇੱਕ ਮੈਂਬਰ ਦੇ ਰੂਪ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਦੀ ਗੰਭੀਰ ਉਲੰਘਣਾ ਕਰ ਰਿਹਾ ਹੈ, ਖਾਸ ਤੌਰ ‘ਤੇ ਆਪਣੇ ਮਾਮਲਿਆਂ ਨੂੰ ਖੁਦਮੁਖਤਿਆਰੀ ਨਾਲ ਪ੍ਰਬੰਧਨ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ “ਸ਼ਾਸਨ, ਨਿਯਮ ਅਤੇ ਪ੍ਰਸ਼ਾਸਨ ਵਿੱਚ ਕੋਈ ਸਰਕਾਰੀ ਦਖਲਅੰਦਾਜ਼ੀ ਨਹੀਂ ਹੈ। ਮੁਅੱਤਲੀ ਦੀਆਂ ਸ਼ਰਤਾਂ ਦਾ ਫੈਸਲਾ ਆਈਸੀਸੀ ਬੋਰਡ ਦੁਆਰਾ ਤੈਅ ਸਮੇਂ ਵਿੱਚ ਕੀਤਾ ਜਾਵੇਗਾ।”