July 4, 2024 6:21 pm
World Cup 2022

ICC Women’s ODI World Cup 2022: ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

ਚੰਡੀਗੜ੍ਹ 19 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ਦੇ 18ਵੇਂ ਮੈਚ ‘ਚ ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਆਕਲੈਂਡ ਦੇ ਈਡਨ ਪਾਰਕ ‘ਚ ਖੇਡੇ ਗਏ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ ‘ਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 277 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆਈ ਟੀਮ ਨੇ 4 ਵਿਕਟਾਂ ਦੇ ਨੁਕਸਾਨ ‘ਤੇ 49.3 ਓਵਰਾਂ ‘ਚ ਟੀਚਾ ਹਾਸਲ ਕਰ ਲਿਆ। ਆਸਟ੍ਰੇਲੀਆਈ ਕਪਤਾਨ ਮੇਗ ਲੈਨਿੰਗ ਨੇ 107 ਗੇਂਦਾਂ ‘ਤੇ 97 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਇਸ ਨਾਲ ਹੀ ਭਾਰਤ ਦੇ ਹੁਣ ਪੰਜ ਮੈਚਾਂ ‘ਚ ਦੋ ਜਿੱਤਾਂ ਅਤੇ ਤਿੰਨ ਹਾਰਾਂ ਨਾਲ ਚਾਰ ਅੰਕ ਹਨ। ਟੀਮ ਚੌਥੇ ਸਥਾਨ ‘ਤੇ ਬਰਕਰਾਰ ਹੈ। ਭਾਰਤੀ ਟੀਮ ਨੂੰ ਸੈਮੀਫਾਈਨਲ ‘ਚ ਜਗ੍ਹਾ ਬਣਾਉਣ ਲਈ ਆਪਣੇ ਅਗਲੇ ਦੋ ਬਾਕੀ ਮੈਚ ਜਿੱਤਣੇ ਹੋਣਗੇ। ਟੀਮ ਇੰਡੀਆ ਦਾ ਅਗਲਾ ਮੈਚ 22 ਮਾਰਚ ਨੂੰ ਬੰਗਲਾਦੇਸ਼ ਨਾਲ ਖੇਡਣਾ ਹੈ। ਇਸ ਦੇ ਨਾਲ ਹੀ 27 ਮਾਰਚ ਨੂੰ ਟੀਮ ਦੱਖਣੀ ਅਫਰੀਕਾ ਨਾਲ ਭਿੜੇਗੀ।