11 ਜੂਨ 2025: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (sidhu moosewala) ਦਾ ਅੱਜ 32ਵਾਂ ਜਨਮਦਿਨ 11 ਜੂਨ ਹੈ। ਇਸ ਮੌਕੇ ‘ਤੇ ਸਿੱਧੂ ਦਾ 3 ਗੀਤਾਂ ਵਾਲਾ ਐਲਬਮ “ਮੂਸ ਪ੍ਰਿੰਟ” (Album “Moose Print”) ਰਿਲੀਜ਼ ਹੋ ਗਿਆ ਹੈ।ਦੱਸ ਦੇਈਏ ਕਿ ਐਲਬਮ ਦਾ ਪੋਸਟਰ ਇੰਸਟਾਗ੍ਰਾਮ ‘ਤੇ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਹੁਣ ਤੱਕ 1.3 ਮਿਲੀਅਨ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ। ਇਸ ਐਲਬਮ ਵਿੱਚ 3 ਗਾਣੇ ਹਨ 0008, ਨੇਲਜ਼ ਅਤੇ ਟੇਕ ਨੋਟਸ।
ਸਿੱਧੂ ਮੂਸੇਵਾਲਾ ਦੇ ਅੱਜ ਤਿੰਨੋ ਗੀਤ ਰਿਲੀਜ਼ ਹੋ ਚੁੱਕੇ ਹਨ,ਜਿਹਨਾਂ ਨੂੰ ਕੁੱਝ ਕੁ ਮਿੰਟਾਂ ਦੇ ਵਿੱਚ ਲੱਖਾਂ ਵਿਊਜ਼ ਮਿਲ ਚੁੱਕੇ ਹਨ| ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਹੁਣ ਤੱਕ ਉਨ੍ਹਾਂ ਦੇ ਨੌ ਗੀਤ ਰਿਲੀਜ਼ ਹੋ ਚੁੱਕੇ ਹਨ|ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਇਹ ਤਿੰਨੋ ਨਵੇਂ ਗੀਤ ਸਿੱਧੂ ਮੂਸੇਵਾਲਾ ਦੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਗੀਤ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜ ਰਹੇ ਹਨ।
Read More: Sidhu Moosewala: ਅੱਜ ਹੈ ਸਿੱਧੂ ਮੂਸੇਵਾਲਾ ਦਾ ਜਨਮਦਿਨ, ਨਵੇਂ ਗੀਤ ਹੋਣਗੇ ਰਿਲੀਜ਼