July 3, 2024 8:32 pm
Rahul Gandhi

ਜੇਕਰ ਅਗਨੀਵੀਰ ਜਵਾਨ ਸ਼ਹੀਦ ਹੁੰਦਾ ਹੈ ਤਾਂ ਪਰਿਵਾਰ ਨੂੰ ਮਿਲਦੀ ਹੈ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਰਾਜਨਾਥ ਸਿੰਘ

ਚੰਡੀਗੜ੍ਹ, 01 ਜੁਲਾਈ 2024: ਲੋਕ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਕਈ ਸਵਾਲ ਚੁੱਕੇ ਹਨ | ਈਸ ਦੌਰਾਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rahul Gandhi) ਨੇ ਰਾਹੁਲ ਗਾਂਧੀ ਦੇ ਬਿਆਨ ਦਾ ਜਵਾਬ ਦਿੱਤਾ |

ਰਾਜਨਾਥ ਸਿੰਘ (Rahul Gandhi) ਨੇ ਕਿਹਾ ਕਿ ਰਾਹੁਲ ਗਾਂਧੀ ਝੂਠ ਬੋਲ ਕੇ ਸੰਸਦ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਅਗਨੀਵੀਰ ਜਵਾਨ ਜੰਗ ਦੌਰਾਨ ਜਾਂ ਦੇਸ਼ ਦੀ ਸੁਰੱਖਿਆ ਦੌਰਾਨ ਸ਼ਹੀਦ ਹੁੰਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਦਿੱਤੀ ਜਾਂਦੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸੰਸਦ ‘ਚ ਗਲਤ ਤੱਥ ਪੇਸ਼ ਰਹੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸੰਸਦ ‘ਚ ਝੂਠ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਦਰਅਸਲ, ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਅਗਨੀਵੀਰ ਫੌਜ ਦੀ ਨਹੀਂ ਬਲਕਿ ਕੇਂਦਰ ਸਰਕਾਰ ਦੀ ਸਕੀਮ ਹੈ ਅਤੇ ਕੇਂਦਰ ਸਰਕਾਰ ਨੇ ਦੇਸ਼ ਦੇ ਜਵਾਨਾਂ ‘ਤੇ ਜ਼ਬਰਦਸਤੀ ਇਸ ਸਕੀਮ ਨੂੰ ਥੋਪ ਦਿੱਤਾ ਹੈ | ਸਰਕਾਰ ਅਗਨੀਵੀਰ ਜਵਾਨ ਨੂੰ ਸ਼ਹੀਦ ਨਹੀਂ ਮੰਨਦੀ |

ਉਨ੍ਹਾਂ ਕਿਹਾ ‘ਚੀਨ ਦੀ ਫੌਜ ‘ਚ ਸਿਪਾਹੀ ਨੂੰ ਪੰਜ ਸਾਲ ਲਈ ਸਿਖਲਾਈ ਦਿੱਤੀ ਜਾਂਦੀ ਹੈ, ਜਦਕਿ ਭਾਰਤ ‘ਚ ਅਗਨੀਵੀਰ ਨੂੰ ਛੇ ਮਹੀਨਿਆਂ ਲਈ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਅਗਨੀਵੀਰ ਜਵਾਨਾਂ ਦੇ ਮਨ ‘ਚ ਡਰ ਪੈਦਾ ਕਰ ਦਿੱਤਾ ਹੈ ਅਤੇ ਇੱਕ ਫੌਜੀ ਅਤੇ ਦੂਜੇ ਫੌਜੀ ‘ਚ ਫੁੱਟ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ |