ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ 1 ਜੁਲਾਈ ਤੱਕ ਆਰ.ਡੀ.ਐੱਫ ਦੇ ਪੈਸੇ ਜਾਰੀ ਨਾ ਕੀਤੇ ਤਾਂ ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕਰਾਂਗੇ। ਦੂਜੇ ਪਾਸੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਤੋਂ ਭੀਖ ਨਹੀਂ ਮੰਗ ਰਹੇ ਸਗੋਂ ਆਪਣੇ ਹੱਕ ਮੰਗ ਰਹੇ ਹਨ। ਸਾਡੇ ਆਰ.ਡੀ.ਐੱਫ ਦੇ 3622 ਕਰੋੜ ਰੁਪਏ ਕੇਂਦਰ ਕੋਲ ਫਸੇ ਹੋਏ ਹਨ। ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਸਰਕਾਰ ਆਰ.ਡੀ.ਐੱਫ (RDF) ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ‘ਤੇ ਗੌਰ ਕਰੇਗੀ।
ਜਨਵਰੀ 18, 2025 6:44 ਬਾਃ ਦੁਃ