July 2, 2024 8:57 pm
ਮੁੱਖ ਮੰਤਰੀ

ਜੇਕਰ ਚੰਨੀ ਪਹਿਲਾਂ ਮੁੱਖ ਮੰਤਰੀ ਹੁੰਦੇ ਤਾਂ ਅੱਜ ਪੰਜਾਬ ਦਾ ਨਕਸ਼ਾ ਹੋਰ ਹੋਣਾ ਸੀ ; ਹਰੀਸ਼ ਚੌਧਰੀ

ਚੰਡੀਗੜ੍ਹ; ਇਤਿਹਾਸ ਗਵਾਹ ਹੈ ਕਿ ਪੰਜਾਬ ਤੇ ਪੰਜਾਬੀਅਤ ਨੇ ਹਮੇਸ਼ਾ ਹੀ ਹਿੱਤਾਂ ਦੀ ਲੜਾਈ ਲੜੀ ਹੈ। ਮੋਦੀ ਅਤੇ ਅਮਿਤ ਸ਼ਾਹ ਦੇ ਪੰਜਾਬ ਪ੍ਰਤੀ 2022 ਦੀਆਂ ਚੋਣਾਂ ਦੇ ਏਜੰਡੇ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ 2022 ਦਾ ਚੋਣ ਨਤੀਜਾ ਕੇਂਦਰ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਕਰ ਦੇਵੇਗਾ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਦੇ ਸਰਕਟ ਹਾਊਸ ਵਿੱਚ ਕੀਤਾ।

ਹਰੀਸ਼ ਚੌਧਰੀ ਦੇ ਸਰਕਟ ਹਾਊਸ ਪਹੁੰਚਣ ‘ਤੇ ਉਨ੍ਹਾਂ ਦਾ ਭਰਵਾਂ ਸਵਾਗਤ ਚੇਅਰਮੈਨ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ, ਜ਼ਿਲ੍ਹਾ ਇੰਚਾਰਜ ਰਾਜ ਕੁਮਾਰ ਵੇਰਕਾ, ਕੰਬੋਜ ਵਿਧਾਇਕ ਮਦਨ ਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ, ਰਾਜਿੰਦਰ ਸਿੰਘ, ਸਾਧੂ ਸਿੰਘ ਧਰਮਸੋਤ, ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਸਰਹਿੰਦ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਬ੍ਰਹਮ ਮਹਿੰਦਰਾ ਦੇ ਸਪੁੱਤਰ ਮੋਹਿਤ ਮਹਿੰਦਰਾ ਵੱਲੋਂ ਕੀਤਾ ਗਿਆ।
ਜ਼ਿਲ੍ਹਾ ਪਟਿਆਲਾ ਤੋਂ ਵੱਡੀ ਵੱਡੀ ਪੱਧਰ ‘ਤੇ ਅਹੁਦੇਦਾਰ ਤੇ ਵਰਕਰ ਸ਼ਹਿਰੀ ਤੇ ਦਿਹਾਤੀ ਪੱਧਰ ਤੋਂ ਪਹੁੰਚੇ ਹੋਏ ਸਨ। ਸਟੇਜ ਤੋਂ ਬੋਲਦਿਆਂ ਜ਼ਿਲ੍ਹਾ ਪਟਿਆਲਾ ਦੇ ਵੱਖ ਵੱਖ ਹਲਕਿਆਂ ਦੇ ਐਮ ਐਲ ਏ, ਇੰਚਾਰਜ ਤੇ ਕਿਹਾ ਕਿ ਵਰਕਰ ਦਾ ਸਨਮਾਨ ਪਾਰਟੀ ਵਿੱਚ ਰਹਿ ਕੇ ਹੀ ਹੁੰਦਾ ਹੈ। ਇਸ ਮੌਕੇ ਸਾਰਿਆਂ ਨੇ ਹਰੀਸ਼ ਚੌਧਰੀ ਨੂੰ ਯਕੀਨ ਦਵਾਇਆ ਕਿ 2022 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਜਿੱਤੇਗੀ।

ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਢੇ 4 ਸਾਲਾਂ ਦੌਰਾਨ ਵਰਕਰ ਤਾਂ ਬਹੁਤ ਦੂਰ ਦੀ ਗੱਲ ਉਹ ਵਿਧਾਇਕਾਂ ਨੂੰ ਵੀ ਨਹੀਂ ਮਿਲੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨਾਲ 4 ਦਹਾਕਿਆਂ ਤੋਂ ਬੜੀ ਨੇੜਤਾ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਹੁਣ ਵਰਕਰ ਕੈਪਟਨ ਦਾ ਨਹੀਂ ਬਲਕਿ ਪਾਰਟੀ ਨਾਲ ਖੜ੍ਹਨਗੇ। ਲਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਚੰਨੀ ਪਹਿਲਾਂ ਮੁੱਖ ਮੰਤਰੀ ਹੁੰਦੇ ਤਾਂ ਅੱਜ ਪੰਜਾਬ ਦਾ ਨਕਸ਼ਾ ਹੋਰ ਹੋਣਾ ਸੀ। ਉਨ੍ਹਾਂ ਸਿੱਧੂ ਨੂੰ ਬਹਾਦਰ ਯੋਧਾ ਦੱਸਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਬਹੁਤ ਵੱਡਾ ਰੋਲ ਨਿਭਾਉਣਗੇ।

ਇਸ ਮੌਕੇ ਜ਼ਿਲ੍ਹਾ ਪਟਿਆਲਾ ਇੰਚਾਰਜ ਰਾਜ ਕੁਮਾਰ ਵੇਰਕਾ ਨੇ ਵਰਕਰਾਂ ਨੂੰ ਦੱਸਿਆ ਕੀ ਉਹ ਹਫ਼ਤੇ ਵਿੱਚ ਘੱਟੋ ਘੱਟ 2 ਦਿਨ ਸਰਕਟ ਹਾਊਸ ਵਿੱਚ ਬੈਠਣਗੇ ਅਤੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਹਰ ਗੱਲ ਦੀ ਸੁਣਵਾਈ ਕਰਨਗੇ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਚੰਨੀ ਮੁੱਖ ਮੰਤਰੀ ਚੰਨੀ ਨੇ ਚੰਗੇ ਫ਼ੈਸਲੇ ਮੰਤਰੀ ਮੰਡਲ ਦੀਆਂ ਮੀਟਿੰਗਾਂ ਵਿੱਚ ਲਏ ਹਨ ਜੋ ਲੋਕ ਹਿਤੈਸ਼ੀ ਹਨ। ਵਰਕਰਾਂ ਦੇ ਸਨਮਾਨ ਵਿੱਚ ਉਨ੍ਹਾਂ ਇਹ ਗੱਲ ਕਹੀ ਕਿ ਹੁਣ ਚਿੜੀ ਵੀ ਚੂੰ ਨਹੀਂ ਕਰੇਗੀ। ਅਖੀਰ ਵਿੱਚ ਹਰੀਸ਼ ਚੌਧਰੀ ਨੇ ਕਿਹਾ ਕਿ ਸਾਢੇ 4 ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਜੋ ਵਤੀਰਾ ਕੈਪਟਨ ਵੱਲੋਂ ਅਪਣਾਇਆ ਗਿਆ ਸੀ ਉਹ ਕੋਈ ਲੁਕਿਆ ਛੁਪਿਆ ਨਹੀਂ, ਜੇਕਰ ਉਨ੍ਹਾਂ ਨੂੰ ਗੱਦੀ ਤੋਂ ਲਾਹਿਆ ਗਿਆ ਹੈ ਕਾਂਗਰਸ ਹਾਈ ਕਮਾਨ ਨੇ ਫੈਸਲਾ ਸੋਚ ਸਮਝ ਕੇ ਹੀ ਲਿਆ ਹੈ। ਮੋਦੀ ਤੇ ਅਮਿਤ ਸ਼ਾਹ ਪੰਜਾਬ ਵਿੱਚ ਕਾਂਗਰਸ ਦੇ ਵੱਕਾਰ ਨੂੰ ਖਤਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ ਪਰ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਇਹ ਕਿਸਾਨਾਂ ਦਾ ਘਰ ਹੈ ਅਤੇ ਉਨ੍ਹਾਂ ਦੀ ਸਿਆਸੀ ਲੁਕਣ ਮੀਚੀ ਪੰਜਾਬ ਵਿੱਚ ਪੰਜਾਬ ਵਿੱਚ ਨਹੀਂ ਚੱਲੇਗੀ। ਸਾਢੇ 4 ਸਾਲਾਂ ਦੌਰਾਨ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਅਤੇ ਸਰਕਾਰ ਦੇ ਕੁਝ ਦਿਨ ਬਾਕੀ ਰਹਿ ਗਏ ਹਨ ਉਸ ਲਈ ਵੀ ਚੰਗੀ ਕਾਰਗੁਜ਼ਾਰੀ ਦਿਖਾ ਰਹੇ ਹਨ।

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਉਦਯੋਗਪਤੀਆਂ ਨੂੰ ਨਹੀਂ ਬਲਕਿ ਸਧਾਰਨ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਚੋਲਾ ਅਤੇ ਆਉਣ ਵਾਲੀਆਂ 2022 ਦੀਆਂ ਚੋਣਾਂ 2024 ਵਿੱਚ ਕੇਂਦਰ ਵਿੱਚ ਬਣਨ ਵਾਲੀ ਸਰਕਾਰ ਦਾ ਭਵਿੱਖ ਤੈਅ ਕਰਨਗੀਆਂ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਪਟਿਆਲਾ ਦੇ ਕੁਝ ਅਹੁਦੇਦਾਰ ਤੇ ਕੌਂਸਲਰ ਦਿਖਾਈ ਨਹੀਂ ਦਿੱਤੇ ਇਸ ਤੇ ਚਰਚਾ ਚੱਲ ਰਹੀ ਸੀ ਕਿ ਉਨ੍ਹਾਂ ਨੇ ਸ਼ਾਇਦ ਕੋਈ ਹੋਰ ਰਾਜਨੀਤਿਕ ਭਵਿੱਖ ਅਪਣਾ ਲਿਆ ਹੈ।