July 4, 2024 9:19 pm
Sunil Jakhar

ਕਾਂਗਰਸ ਪਾਰਟੀ ਨੇ ਆਪਣੀਆਂ ਕਮੀਆਂ ਨੂੰ ਦੂਰ ਨਾ ਕੀਤਾ ਤਾਂ ਵਿਰੋਧੀ ਧਿਰ ਦਾ ਦਰਜਾ ਵੀ ਗੁਆ ਦੇਣਗੇ: ਸੁਨੀਲ ਜਾਖੜ

ਚੰਡੀਗੜ੍ਹ 04 ਜੂਨ 2022: ਅੱਜ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੱਧੂ , ਰਾਜ ਕੁਮਾਰ ਵੇਰਕਾ ਸਮੇਤ ਕਈ ਮੰਤਰੀਆਂ ਅਤੇ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ | ਇਸ ਮੌਕੇ ‘ਤੇ ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਕਾਂਗਰਸ ਨੂੰ ਦੇਖਣਾ ਚਾਹੀਦਾ ਹੈ ਕਿ ਅਜਿਹੇ ਤਜਰਬੇਕਾਰ ਆਗੂ ਤੇ ਵਰਕਰ ਪਾਰਟੀ ਕਿਉਂ ਛੱਡ ਰਹੇ ਹਨ। ਜੇਕਰ ਉਹ ਦੇਸ਼ ਪ੍ਰਤੀ ਆਪਣੀ ਵਫ਼ਾਦਾਰੀ ਦਾ ਵਾਅਦਾ ਨਹੀਂ ਕਰ ਸਕਦੇ ਅਤੇ ਪਾਰਟੀ ਦੀਆਂ ਕਮੀਆਂ ਨੂੰ ਦੂਰ ਨਹੀਂ ਕਰ ਸਕਦੇ, ਤਾਂ ਉਹ ਵਿਰੋਧੀ ਧਿਰ ਦਾ ਦਰਜਾ ਵੀ ਗੁਆ ਸਕਦੇ ਹਨ |

ਜਿਕਰਯੋਗ ਹੈ ਕਿ ਅੱਜ ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਬਲਬੀਰ ਸਿੱਧੂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਹਿੰਦਰ ਕੌਰ ਜੋਸ਼ ਅਤੇ ਕੇਵਲ ਢਿੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਇਸਦੇ ਨਾਲ ਹੀ ਮੁਹਾਲੀ ਤੋਂ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਠਿੰਡਾ ਤੋਂ ਅਕਾਲੀ ਦਲ ਦੇ ਆਗੂ ਰਹੇ ਸਰੂਪ ਚੰਦ ਸਿੰਗਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦੇਣਗੇ।