Bharatiya Kisan Union

ਜੇਕਰ ਇਨਸਾਫ਼ ਨਾ ਮਿਲਿਆ ਤਾਂ ਲਗਾਏ ਜਾਣਗੇ ਪੱਕੇ ਮੋਰਚੇ: ਜਗਜੀਤ ਸਿੰਘ ਡੱਲੇਵਾਲ

ਅੰਮ੍ਰਿਤਸਰ 16 ਨਵੰਬਰ 2022: ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਥਾਂਵਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਰੋਸ ਪ੍ਰਦਰਸ਼ਨ ਯੂਨੀਅਨ ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਸਾਨਾਂ ਦੇ ਨਾਲ ਵਆਦੇ ਕੀਤੇ ਸਨ, ਉਹ ਉਨ੍ਹਾਂ ਵਾਅਦਿਆਂ ਤੋਂ ਭੱਜਦੀ ਹੋਈ ਦਿਖਾਈ ਦੇ ਰਹੀ ਹੈ |

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਜੁਮਲੇਬਾਜ਼ ਸਰਕਾਰ ਨਿਕਲੀ, ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਐਮਐਸਪੀ ਦੇਣਗੇ ਲੇਕਿਨ ਅੱਜ ਤੱਕ ਉਹ ਵਾਅਦਾ ਪੂਰਾ ਨਾ ਹੋ ਸਕਿਆ | ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਤੇ ਕਿਸਾਨਾਂ ਨੂੰ ਐਮਐਸਪੀ ਦੇਣ ਲਈ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਲੇਕਿਨ ਸਰਕਾਰ ਨੇ ਉਹ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਕਿਸਾਨਾਂ ਵੱਲੋਂ ਲਗਾਤਾਰ ਹੀ 1500 ਰੁਪਏ ਤੋਂ 2000 ਰੁਪਏ ਤੱਕ ਆਪਣੀ ਮੂੰਗੀ ਦੀ ਫ਼ਸਲ ਵੇਚੀ ਗਈ | ਮੁਆਵਜ਼ੇ ਦੇ ਨਾਮ ‘ਤੇ ਸਰਕਾਰ ਕੇਵਲ ਇਕ ਹਜ਼ਾਰ ਰੁਪਏ ਮੁਆਵਜ਼ਾ ਦੇਣ ਲਈ ਰਾਜ਼ੀ ਹੋਈ ਹੈ| ਜਿਹੜਾ ਕਿ ਕਿਸਾਨਾਂ ਨੂੰ ਹੁਣ ਤੱਕ ਨਹੀਂ ਮਿਲਿਆ |

ਇਸਦੇ ਨਾਲ ਹੀ ਸਿੱਧੀ ਬਿਜਾਈ ਦੇ ਬਾਰੇ ਪੰਜਾਬ ਸਰਕਾਰ ਦੇ ਵਾਅਦੇ ਤੇ ਬੋਲਦੇ ਹੋਏ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਤੇ ਹਰ ਇੱਕ ਸ਼ਾਮ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦੀ ਗੱਲ ਕਹੀ ਗਈ ਸੀ | ਇਸ ਨੂੰ ਲੈ ਕੇ ਕਿਸਾਨ ਨੂੰ ਖਜਲ ਖੁਆਰੀ ਹੋਣ ਤੋਂ ਬਾਅਦ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਹੁੰਚ ਸਕੇ |

ਮਾਲਵੇ ਵਿੱਚ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਅਤੇ ਮਜੀਠਾ ਹਲਕੇ ਵਿੱਚ ਗੜੇਮਾਰੀ ਦਾ ਮੁਆਵਜ਼ਾ ਅਤੇ ਹੋਰ ਕਈ ਅਨੇਕਾਂ ਹੀ ਵਾਰ ਅਜਿਹਾ ਭਗਵੰਤ ਮਾਨ ਸਰਕਾਰ ਨੇ ਕੀਤੇ ਸਨ ਕੋਈ ਵੀ ਪੂਰਾ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਡੀ.ਸੀ ਖਿਲਾਫ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪੱਕੇ ਮੋਰਚੇ ਲਗਾਏ ਜਾਣਗੇ |

Scroll to Top