ਚੰਡੀਗੜ੍ਹ, 15 ਅਪ੍ਰੈਲ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨੀਵਾਰ ਨੂੰ ਆਬਕਾਰੀ ਨੀਤੀ ਮਾਮਲੇ ‘ਤੇ ਸੀ.ਬੀ.ਆਈ ਵਲੋਂ ਤਲਬ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਪੂਰੇ ਮਾਮਲੇ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕੇਂਦਰ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਜਾਂਚ ਏਜੰਸੀਆਂ ਦੀ ਕਾਰਵਾਈ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੀ.ਬੀ.ਆਈ. ਈਡੀ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਗੁੰਮਰਾਹ ਕਰ ਰਹੀ ਹੈ।
ਉਨ੍ਹਾਂ ਕਿਹਾ ਨੇ ਜਿਸ ਦਿਨ ਮੈਂ ਦਿੱਲੀ ਵਿਧਾਨ ਸਭਾ ‘ਚ ਭ੍ਰਿਸ਼ਟਾਚਾਰ ਵਿਰੁੱਧ ਬੋਲਿਆ, ਮੈਨੂੰ ਪਤਾ ਸੀ ਕਿ ਅਗਲਾ ਨੰਬਰ ਮੇਰਾ ਹੀ ਹੋਵੇਗਾ। ਦੱਸ ਦਈਏ ਕਿ ਕੇਂਦਰੀ ਜਾਂਚ ਏਜੰਸੀ ਨੇ ਪਿਛਲੇ ਮਹੀਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਰਵਿੰਦ ਕੇਜਰੀਵਾਲ ਦਾਕਹਿਣਾ ਹੈ ਕਿ ਕੱਲ੍ਹ ਸੀਬੀਆਈ ਸਾਹਮਣੇ ਪੇਸ਼ ਹੋਵਾਂਗਾ, ਜੇ ਕੇਜਰੀਵਾਲ ਚੋਰ ਹੈ ਤਾਂ ਦੁਨੀਆ ‘ਚ ਕੋਈ ਇਮਾਨਦਾਰ ਨਹੀਂ ਹੈ |
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਸੀਬੀਆਈ, ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਝੂਠੇ ਹਲਫ਼ਨਾਮੇ ਦਾਇਰ ਕੀਤੇ, ਉਹ ਮਨੀਸ਼ ਸਿਸੋਦੀਆ ਅਤੇ ਮੇਰੇ ਖ਼ਿਲਾਫ਼ ਗਵਾਹੀ ਦੇਣ ਲਈ ਲੋਕਾਂ ਨੂੰ ਤਸੀਹੇ ਦੇ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਈਡੀ, ਸੀਬੀਆਈ ‘ਤੇ 100 ਕਰੋੜ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਉਸ ਨੇ 400 ਤੋਂ ਵੱਧ ਛਾਪੇ ਮਾਰੇ, ਪਰ ਇਹ ਰਕਮ ਨਹੀਂ ਮਿਲੀ।
ਜਿਕਰਯੋਗ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ 16 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਜਾਂਚ ਏਜੰਸੀ ਨੇ ਸ਼ੁੱਕਰਵਾਰ, 14 ਅਪ੍ਰੈਲ ਨੂੰ ਨੋਟਿਸ ਜਾਰੀ ਕੀਤਾ ਅਤੇ ਕੇਜਰੀਵਾਲ ਨੂੰ ਐਤਵਾਰ ਨੂੰ ਸੀਬੀਆਈ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ।