Sarwan Singh Pandher

ਕੇਂਦਰ ਨਾਲ ਬੈਠਕ ‘ਚ ਕੋਈ ਹੱਲ ਨਹੀਂ ਨਿਕਲਿਆ ਤਾਂ ਅਸੀਂ ਦਿੱਲੀ ਜ਼ਰੂਰ ਜਾਵਾਂਗੇ: ਸਰਵਣ ਸਿੰਘ ਪੰਧੇਰ

 

ਚੰਡੀਗੜ੍ਹ, 16 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਗਿਆ, ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲਿਆ ਹੈ | ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਡੀਆਂ ਮੰਗਾਂ ਛੇਤੀ ਤੋਂ ਛੇਤੀ ਮੰਨ ਲੈਣੀਆਂ ਚਾਹੀਦੀਆਂ ਹਨ |

ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਇੱਕ ਕਿਸਾਨ ਦੀ ਮੌਤ ਹੋ ਗਈ ਹੈ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸਾਫ਼ ਹੋਵੇਗਾ | ਉਨ੍ਹਾਂ ਕਿਹਾ ਕਿ ਹੁਣ ਤੱਕ 70 ਕਿਸਾਨ ਗੰਭੀਰ ਜ਼ਖਮੀ ਹਨ ਅਤੇ 400 ਕਿਸਾਨ ਨੂੰ ਸੱਟਾਂ ਲੱਗੀਆਂ ਹਨ |

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ, ਇਸ ਲਈ ਅਸੀਂ ਬੈਠੇ ਹਾਂ, ਪਰ ਜੇਕਰ ਕੋਈ ਹੱਲ ਨਹੀਂ ਨਿਕਲਿਆ ਤਾਂ ਅਸੀਂ ਦਿੱਲੀ ਜ਼ਰੂਰ ਜਾਵਾਂਗੇ | ਇਸਦੇ ਹੀ ਹਰਿਆਣਾ ‘ਚ 3 ਜਗ੍ਹਾ ਧਰਨੇ ਸ਼ੁਰੂ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ‘ਤੇ ਵਿਚਾਰ ਕਰਨ ਲਈ ਸਰਕਾਰ ਨੇ ਸਮਾਂ ਮੰਗਿਆ ਹੈ | ਕੇਂਦਰ ਸਰਕਾਰ ਨੇ ਬੰਦ ਕੀਤੇ ਸੋਸ਼ਲ ਮੀਡੀਆ ਖਾਤੇ ਮੁੜ ਬਹਾਲ ਕਰਨ ਦਾ ਵਾਅਦਾ ਕੀਤਾ ਹੈ | ਪੰਜਾਬ ‘ਚ ਬੰਦ ਇੰਟਰਨੈਟ ਚਾਲੂ ਕਰਨ ਦਾ ਭਰੋਸਾ ਦਿੱਤਾ ਹੈ | ਇਸਦੇ ਨਾਲ ਹੀ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ, ਜਿਸ ਨੂੰ ਮੰਨ ਲਿਆ ਗਿਆ ਹੈ | ਜਿਕਰਯੋਗ ਹੈ ਕਿ ਕਿਸਾਨਾਂ ਦੀ ਅਗਲੀ ਬੈਠਕ ਐਤਵਾਰ ਨੂੰ ਹੋਵੇਗੀ |

 

Scroll to Top