July 2, 2024 6:44 pm
Navjot Singh Sidhu

ਵਾਅਦੇ ਪੂਰੇ ਨਾ ਹੋਏ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ 05 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਸੂਬੇ ‘ਚ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ |ਇਸ ਚੱਲਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਹਲਕੇ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਉਹ ਰਾਜਨੀਤੀ ਛੱਡ ਦੇਣਗੇ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਧੂ ਜੇ ਕੈਪਟਨ ਅਮਰਿੰਦਰ ਸਿੰਘ ਨੂੰ ਉਤਾਰ ਸਕਦਾ ਹੈ, ਰੇਤ ਮਾਫ਼ੀਆ ‘ਤੇ ਵੀ ਲੜ ਸਕਦਾ ਹੈ। ਸਿੱਧੂ ਹਲਕਾ ਪੂਰਬੀ ਦੇ ਵਰਕਰਾਂ ਦੀ ਲਈ ਮਾਫ਼ੀਆ ਨਾਲ ਪੰਗਾ ਪਾ ਸਕਦਾ ਹੈ।

ਇਸ ਦੌਰਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਜੇ ਪੰਜਾਬ ਬਦਲਾਵ ਗਿਆ ਤਾਂ ਪੰਜਾਬ ਵਿਚੋਂ ਮਾਫ਼ੀਆ ਦਾ ਖ਼ਾਤਮਾ ਹੋ ਜਾਵੇਗਾ ਅਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਅੱਜ ਜੋ ਲੜਾਈ ਲੜੀ ਜਾ ਰਹੀ ਹੈ ਉਹ ਮਹਾਂਭਾਰਤ ਦੀ ਹੈ, ਧਰਮ ਅਤੇ ਅਧਰਮ ਦੀ ਹੈ, ਉਨ੍ਹਾਂ ਕਿਹਾ ਕਿ ਮਜੀਠੀਆ ਕੋਲ 2 ਨੰਬਰ ਦਾ ਕੰਮ ਹੈ | ਸਿੱਧੂ ਨੇ ਕਿਹਾ ਕਿ ਮੇਰੀ ਲੜਾਈ ਪੰਜਾਬ ਦੀ ਨਵੀਂ ਸਿਰਜਣਾ ਲਈ ਹੈ। ਇਸ ਦੌਰਾਨ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ‘ਤੇ ਵਿਅੰਗ ਕੱਸਦਿਆਂ ਹੋਇਆ ਕਿਹਾ ਕਿ ਕੇਜਰੀਵਾਲ ਨੇ 2015 ‘ਚ 8 ਲੱਖ ਦੇਣ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਨੇ 440 ਨੌਕਰੀਆਂ ਹੀ ਦਿੱਤੀਆਂ।