July 2, 2024 8:06 pm
ਬੰਦੀ ਸਿੰਘਾਂ

ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 06 ਫਰਵਰੀ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ | ਉਹਨਾ ਵੱਲੋਂ ਅਤੇ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਾਠ ਦੇ ਭੋਗ ਤੋਂ ਬਾਅਦ ਪ੍ਰੈਸ ਕਾਨਫਰੈਂਸ ਕੀਤੀ ਗਈ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੁਝਾਰਵਾਦ ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ |

ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਇੰਡਸਟਰੀ ਨੂੰ ਪੂਰੀ ਤਰ੍ਹਾਂ ਨਾਲ ਪੰਜਾਬ ਸਰਕਾਰ ਵੱਲੋਂ ਖਤਮ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੀ ਇੰਡਸਟਰੀ ਹੁਣ ਮਾਈਗਰੇਟ ਹੋਣ ਨੂੰ ਮਜਬੂਰ ਹੈਂ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਬਿਜਲੀ ਸੰਕਟ ਗਰਮੀ ਵਿੱਚ ਆਉਣ ਵਾਲਾ ਹੈ, ਰਾਮ ਰਹੀਮ ਦੀ ਪੈਰੋਲ ‘ਤੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਜੇਕਰ ਰਾਮ ਰਹੀਮ ਪੈਰੋਲ ਮਿਲ ਸਕਦੀ ਹੈ, ਤਾਂ ਬੰਦੀ ਸਿੰਘ ਨੂੰ ਕਿਉਂ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਵੀ ਵਿਧਾਇਕ ਬਣੇ ਹਨ ਉਨ੍ਹਾਂ ਦਾ ਵਪਾਰ ਪਹਿਲਾਂ ਹੀ ਨਸ਼ਿਆਂ ਦਾ ਸੀ ਤੇ ਹੁਣ ਉਹਨਾ ਵੱਲੋਂ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਦੇ ਦਫਤਰ ਫੋਨ ਕਰਵਾ ਕੇ ਨਸ਼ੇ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਪੰਜਾਬ ਵਿੱਚ ਨਵੀਂ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਲੋਕਾਂ ਨੇ ਬੜੇ ਹੀ ਚਾਅ ਨਾਲ ਸਰਕਾਰ ਨੂੰ ਵੋਟਾਂ ਪਾਈਆਂ ਅਤੇ ਸਰਕਾਰ ਨੇ ਲੋਕਾਂ ਨਾਲ ਅਜੇ ਤੱਕ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ | ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਜੋ ਮੁੱਖ ਮੰਤਰੀ ਦੂਜਿਆਂ ਦੀਆਂ ਤਸਵੀਰਾਂ ‘ਤੇ ਟਿੱਪਣੀ ਕਰਦਾ ਸੀ ਉਹ ਅੱਜ ਆਪਣੇ ਹਰ ਕੰਮ ‘ਤੇ ਤਸਵੀਰ ਲਗਾ ਰਿਹਾ ਹੈ | ਉਨ੍ਹਾਂ ਨੇ ਕਿਹਾ ਹੈ ਕਿ ਜੋ ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਮੁਹੱਲਾ ਕਲੀਨਿਕ ਨੂੰ ਸਰਕਾਰ ਕੋਈ ਨਵੀਆਂ ਇਮਾਰਤਾਂ ਨਹੀਂ ਬਣਾ ਰਹੇ, ਸਗੋਂ ਸਾਡੀ ਸਰਕਾਰ ਦੇ ਸਮੇਂ ਤੇ ਬਣੇ ਸੇਵਾ ਕੇਂਦਰਾਂ ਦੀ ਮੁਰੰਮਤ ਕਰਕੇ ਹੀ ਮੁਹੱਲਾ ਕਲੀਨਿਕ ਕੀਤੇ ਜਾ ਰਹੇ ਤਿਆਰ ਹਨ |

ਉਨ੍ਹਾਂ ਨੇ ਕਿਹਾ ਹੈ ਕਿ ਜੋ ਹਰ ਰੋਜ਼ ਪੰਜਾਬ ਵਿਚ ਲੁੱਟਾਂ-ਖੋਹਾਂ ਹੋ ਰਹੀਆਂ ਹਨ, ਪੰਜਾਬ ਸਰਕਾਰ ਇਸ ਦੀ ਜਿੰਮੇਵਾਰ ਹੈ | ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਬੋਲਦੇ ਹੋਏ ਕਿਹਾ ਹੈ ਕਿ ਜੇ ਸਰਕਾਰ ਨੇ ਬੰਦੀ ਸਿੰਘਾਂ ਨੂੰ ਇਕ ਘੰਟੇ ਦੀ ਪੈਰੋਲ ਵੀ ਨਹੀਂ ਦਿੱਤੀ ਹੈ ਪਰ ਸਰਕਾਰ ਦੂਜੇ ਪਾਸੇ ਵਾਰ-ਵਾਰ ਡੇਰਾ ਮੁਖੀ ਨੂੰ ਪੈਰੋਲ ਦਿੱਤੀ ਜਾ ਰਹੀ ਹੈ| ਉਨ੍ਹਾਂ ਨੇ ਭਾਜਪਾ ਸਰਕਾਰ ‘ਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਭਾਜਪਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਬਜ਼ਾ ਕੀਤਾ |