Site icon TheUnmute.com

ਰਵਨੀਤ ਬਿੱਟੂ ਕਾਂਗਰਸ ‘ਚ ਹੀ ਰਹਿੰਦੇ ਤਾਂ ਚੌਥੀ ਵਾਰ ਬਣਦੇ ਸੰਸਦ ਮੈਂਬਰ: ਰਾਜਾ ਵੜਿੰਗ

Raja Warring

ਚੰਡੀਗੜ੍ਹ 5 ਮਈ 2024: ਪੰਜਾਬ ਦੇ ਲੁਧਿਆਣਾ ‘ਚ ਨਵ-ਨਿਯੁਕਤ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ‘ਤੇ ਤਿੱਖੇ ਹਮਲੇ ਕਰਦੇ ਨਜ਼ਰ ਆਏ। ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਨੂੰ ਬਾਹਰੀ ਕਰਾਰ ਦੇ ਕੇ ਲੋਕਾਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਪਰ ਲੁਧਿਆਣਾ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਬਣਾ ਲਿਆ ਹੈ।

ਰਾਜਾ ਵੜਿੰਗ (Raja Warring) ਨੇ ਕਿਹਾ ਕਿ ਅੱਜ ਰਵਨੀਤ ਸਿੰਘ ਬਿੱਟੂ ਕਾਂਗਰਸ ਵਿੱਚ ਹੀ ਰਹਿੰਦੇ ਤਾਂ ਚੰਗਾ ਹੁੰਦਾ। ਕਾਂਗਰਸ ਵਿੱਚ ਰਹਿ ਕੇ ਉਨ੍ਹਾਂ ਨੂੰ ਚੌਥੀ ਵਾਰ ਸੰਸਦ ਮੈਂਬਰ ਬਣਨ ਦਾ ਮੌਕਾ ਮਿਲਣਾ ਸੀ। ਇਹ ਬਿੱਟੂ ਦੀ ਸੋਚ ਦਾ ਹੀ ਅਸਰ ਹੈ ਕਿ ਅੱਜ ਉਹ ਇਸ ਹਾਲਤ ਵਿੱਚ ਪਹੁੰਚ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕੁੱਲ 3,22,224 ਵੋਟਾਂ ਮਿਲੀਆਂ ਹਨ | ਰਾਜਾ ਵੜਿੰਗ ਨੇ 20 ਹਜ਼ਾਰ 942 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ ‘ਆਪ’ ਦੇ ਅਸ਼ੋਕ ਪਰਾਸ਼ਰ ਪੱਪੀ ਨੂੰ 237077 ਵੋਟਾਂ ਮਿਲੀਆਂ ਅਤੇ ਤੀਜੇ ਨੰਬਰ ‘ਤੇ ਰਹੇ |

Exit mobile version