ਚੰਡੀਗੜ੍ਹ 06 ਅਪ੍ਰੈਲ 2022: ਪੰਜਾਬ ਕਾਂਗਰਸ ‘ਚ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਰਾਜ ਕੁਮਾਰ ਵੇਰਕਾ (Raj Kumar Verka) ਨੇ ਕਾਂਗਰਸੀ ਆਗੂ ਸੁਨੀਲ ਜਾਖੜ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਮੰਤਰੀ ਵੇਰਕਾ ਨੇ ਜਾਖੜ ‘ਤੇ ਦੋਸ਼ ਲਾਇਆ ਹੈ ਕਿ ਜਾਖੜ ਨੇ ਦਲਿਤਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਖੜ ਨੂੰ ਇਸ ਅਪਮਾਨ ਲਈ ਦੇਸ਼ ਅਤੇ ਦਲਿਤ ਸਮਾਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਖੜ ਨੇ ਦਲਿਤ ਭਾਈਚਾਰੇ ਤੋਂ ਮੁਆਫੀ ਨਾ ਮੰਗੀ ਤਾਂ ਉਹ ਮੀਟਿੰਗ ਕਰਨਗੇ। ਰਾਜ ਕੁਮਾਰ ਵੇਰਕਾ ਨੇ ਵੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਸੁਨੀਲ ਜਾਖੜ ਨੂੰ ਪਾਰਟੀ ‘ਚੋਂ ਬਰਖਾਸਤ ਕੀਤਾ ਜਾਵੇ। ਦੂਜੇ ਪਾਸੇ ਸੁਨੀਲ ਜਾਖੜ ਦਾ ਇਹ ਬਿਆਨ ਵੀ ਸਾਹਮਣੇ ਆ ਰਿਹਾ ਹੈ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।