ਚੰਡੀਗੜ੍ਹ, 11 ਨਵੰਬਰ 2024: ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਚੈਂਪੀਅਨਜ਼ ਟਰਾਫੀ ਟੂਰਨਮੈਂਟ 2025 (Champions Trophy 2025) ਲਈ ਪਾਕਿਸਤਾਨ ਨਾਂ ਜਾਣ ‘ਤੇ ਪਾਕਿਸਤਾਨ ਕ੍ਰਿਕਟ ਬੋਰਡ ਲਈ ਲਈ ਹੁਣ ਮੇਜ਼ਬਾਨੀ ਖੁੱਸਣ ਦੀ ਚਿੰਤਾ ਹੋ ਰਹੀ ਹੈ |
ਬੀਸੀਸੀਆਈ ਵੱਲੋਂ ਚੈਂਪੀਅਨਜ਼ ਟਰਾਫੀ 2025 ਲਈ ਭਾਰਤੀ ਟੀਮ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਪਾਕਿਸਤਾਨ ਲਈ ਸਮੱਸਿਆ ਖੜੀ ਹੋ ਗਈ ਹੈ, ਕਿਉਂਕਿ ਲੰਮੇ ਸਮੇਂ ਤੋਂ ਬਾਅਦ ਪਾਕਿਸਤਾਨ ‘ਚ ਵਨਡੇ ਟੂਰਨਾਮੇਂਟ ਦੀ ਮੇਜ਼ਬਾਨੀ ਮਿਲੀ ਹੈ |
ਇਸ ਦੌਰਾਨ ‘ਦਿ ਡਾਨ’ ਨੇ ਪਾਕਿਸਤਾਨ ਕ੍ਰਿਕਟ ਬੋਰਡ ਦੇ ਹਵਾਲੇ ਨਾਲ ਇਕ ਰਿਪੋਰਟ ਸਾਂਝੀ ਕੀਤੀ ਹੈ, ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਜੇਕਰ ਪਾਕਿਸਤਾਨ ਤੋਂ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਅਧਿਕਾਰ ਖੋਹ ਲਿਆ ਜਾਂਦਾ ਹੈ ਤਾਂ ਉਹ ਅਗਲੇ ਸਾਲ ਹੋਣ ਵਾਲੀ ਆਈਸੀਸੀ ਚੈਂਪੀਅਨਜ਼ ਟਰਾਫੀ ਤੋਂ ਆਪਣਾ ਨਾਂ ਵਾਪਸ ਲੈ ਸਕਦਾ ਹੈ।
ਭਾਰਤ ਵੱਲੋਂ ਆਪਣੀ ਕ੍ਰਿਕਟ ਟੀਮ ਭੇਜਣ ਤੋਂ ਇਨਕਾਰ ਕਰਨ ਤੋਂ ਬਾਅਦ ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਐਤਵਾਰ ਨੂੰ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਭਵਿੱਖੀ ਕਾਰਵਾਈ ਬਾਰੇ ਗੱਲਬਾਤ ਸ਼ੁਰੂ ਕੀਤੀ ਸੀ। ਪੀਸੀਬੀ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਸੀ ਕਿ ਭਾਰਤ ਨੇ ਅਗਲੇ ਸਾਲ ਫਰਵਰੀ-ਮਾਰਚ ‘ਚ ਹੋਣ ਵਾਲੀ ਆਈਸੀਸੀ ਚੈਂਪੀਅਨਜ਼ ਟਰਾਫੀ (Champions Trophy 2025) ਲਈ ਪਾਕਿਸਤਾਨ ਦਾ ਦੌਰਾ ਕਰਨ ਤੋਂ ਇਨਕਾਰ ਕਰਨ ਬਾਰੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੂੰ ਸੂਚਿਤ ਕਰ ਦਿੱਤਾ ਹੈ। ਨਕਵੀ ਨੇ ਪਹਿਲਾਂ ਇਸ ਟੂਰਨਾਮੈਂਟ ਲਈ ‘ਹਾਈਬ੍ਰਿਡ ਮਾਡਲ’ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਸੀ।