ਚੰਡੀਗੜ੍ਹ 03 ਅਕਤੂਬਰ 2022: ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ (Subhash Sharma) ਨੇ ‘ਆਪ’ ਵਿਧਾਇਕਾਂ ਵੱਲੋਂ ‘ਆਪ੍ਰੇਸ਼ਨ ਲੋਟਸ’ ਮਾਮਲੇ ਨੂੰ ਲੈ ਕੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਦੇ ਜਵਾਬ ਵਿੱਚ ਕਿਹਾ ਕਿ ਜੇਕਰ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਹੁੰਦੀ ਹੈ ਤਾਂ ਭਾਜਪਾ ਇਸ ਦਾ ਸਵਾਗਤ ਕਰੇਗੀ।
ਇਸਦੇ ਨਾਲ ਹੀ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਜੋ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਜਾਂਦਾ ਹੈ, ਉਸਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਸੁਭਾਸ਼ ਸ਼ਰਮਾ ਨੇ ਮਾਨ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਆਪ੍ਰੇਸ਼ਨ ਲੋਟਸ ਸਬੰਧੀ ਸਬੂਤ ਦੇਣ ਵਿੱਚ ਵਿਧਾਇਕਾਂ ਨੇ 20 ਦਿਨ ਦੀ ਦੇਰੀ ਕਿਉਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਖਾਮੀਆਂ ਨੂੰ ਛੁਪਾਉਣ ਲਈ ਹਰ ਤਰ੍ਹਾਂ ਦੇ ਬਹਾਨੇ ਘੜ ਰਹੀ ਹੈ ਅਤੇ ਆਪ੍ਰੇਸ਼ਨ ਲੋਟਸ ਵੀ ਅਜਿਹਾ ਹੀ ਇੱਕ ਬਹਾਨਾ ਹੈ।