July 4, 2024 9:44 pm
Christian community

ਪੰਜਾਬ ‘ਚ ਕ੍ਰਿਸਚਨ ਤੇ ਨਿਹੰਗਾਂ ‘ਚ ਤਕਰਾਰ ਹੋਈ ਤਾਂ ਸੇਕ ਵਿਦੇਸ਼ਾਂ ਤੱਕ ਜਾਵੇਗਾ: ਗੁਰਜੀਤ ਔਜਲਾ

ਅੰਮ੍ਰਿਤਸਰ 01 ਸਤੰਬਰ 2022: ਅੰਮ੍ਰਿਤਸਰ ਦੇ ਡੱਡੂਆਣਾ ਚ ਹੋਏ ਨਿਹੰਗ ਸਿੰਘ ਜਥੇਬੰਦੀਆਂ (Nihang Singh organizations) ਅਤੇ ਕ੍ਰਿਸਚਨ ਭਾਈਚਾਰੇ (Christian community) ਵਿਚ ਤਕਰਾਰ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿਚ ਮਾਹੌਲ ਤਣਾਅਪੂਰਨ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ | ਉੱਥੇ ਹੀ ਬੀਤੇ ਦਿਨ ਪੱਟੀ ਵਿਚ ਵੀ ਇਕ ਗਿਰਜਾਘਰ ਦੇ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕ੍ਰਿਸਚੀਅਨ ਕਮਿਊਨਿਟੀ ਦੀਆਂ ਮੂਰਤੀਆਂ ਵੀ ਤੋੜੀਆਂ ਗਈਆਂ, ਜਿਸ ਨੂੰ ਲੈ ਕੇ ਕ੍ਰਿਸਚੀਅਨ ਭਾਈਚਾਰੇ ‘ਚ ਕਾਫੀ ਰੋਸ਼ ਹੈ |

ਜਿਸ ਤੋਂ ਬਾਅਦ ਹੁਣ ਕ੍ਰਿਸ਼ਚਨ ਭਾਈਚਾਰੇ ਦੇ ਹੱਕ ਦੇ ਵਿੱਚ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਿੱਤਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਗੁਰਜੀਤ ਸਿੰਘ ਔਜਲਾ ਨੇ ਅਕਾਲੀ ਦਲ ਉੱਤੇ ਇਸ ਸਾਰੀ ਘਟਨਾ ਦਾ ਠੀਕਰਾ ਭੰਨਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਕਿ ਬਾਦਲ ਪਰਿਵਾਰ ਦੇ ਚੋਣਾਂ ਦੇ ਦੌਰਾਨ ਪੈਸੇ ਅਤੇ ਫੰਡ ਖਿੱਚਦੀ ਸੀ ਉਹਨਾਂ ਨੇ ਵੱਲੋਂ ਸਿੱਖੀ ਅਤੇ ਸਿੱਖੀ ਦੇ ਪ੍ਰਚਾਰ ਲਈ ਕੋਈ ਵੀ ਕੰਮ ਨਹੀਂ ਕੀਤਾ |

ਉਨ੍ਹਾਂ ਕਿਹਾ ਕਿ ਜੋ ਜਥੇਦਾਰ ਸਾਹਿਬ ਵੱਲੋਂ ਬਿਆਨ ਦਿੱਤਾ ਗਿਆ ਹੈ ਉਹ ਵੀ ਸਰਾਸਰ ਗਲਤ ਹੈ ਜਿਸ ਨਾਲ ਲੋਕਾਂ ਦੇ ਵਿਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ | ਗੁਰਜੀਤ ਸਿੰਘ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਰਫ਼ ਇੱਕੋ ਹੀ ਕੰਮ ਕੀਤਾ ਗਿਆ ਕਿ ਇੱਕੋ ਹੀ ਪਰਿਵਾਰ ਨੂੰ ਪ੍ਰਫੁੱਲਤ ਕਰਨ ਦੀ ਕੋਸ਼ਿਸ਼ ਕੀਤੀ ਹੈ | ਇਨ੍ਹਾਂ ਕਿਹਾ ਕਿ ਜੇਕਰ ਸਿੱਖੀ ਲਈ ਪ੍ਰਚਾਰ ਵਧੀਆ ਢੰਗ ਨਾਲ ਕੀਤਾ ਹੁੰਦਾ ਤਾਂ ਅੱਜ ਇਹ ਨੌਬਤ ਨਹੀਂ ਆਉਣੀ ਸੀ |

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹੁਣ ਅਸੀਂ ਕ੍ਰਿਸਚੀਅਨ ਭਾਈਚਾਰੇ ਦੇ ਗਿਰਜਾਘਰਾਂ ਨੂੰ ਨਿਸ਼ਾਨਾ ਬਣਾ ਰਹੇ ਹਾਂ ਸਾਡੇ ਵੀ ਬਹੁਤ ਲੋਕ ਵਿਦੇਸ਼ਾਂ ਵਿੱਚ ਬੈਠੇ ਰਹਿੰਦੇ ਹਨ ਅਤੇ ਜ਼ਿਆਦਾਤਰ ਵਿਦੇਸ਼ੀ ਸ਼ਹਿਰ ਕ੍ਰਿਸਚੀਅਨ ਕਮਿਊਨਿਟੀ ਨਾਲ ਹੀ ਸਬੰਧਤ ਹਨ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਕਿਸੇ ਦਾ ਨੁਕਸਾਨ ਕੀਤਾ ਗਿਆ ਤਾਂ ਉਸ ਦਾ ਨੁਕਸਾਨ ਦਾ ਕੌਣ ਜ਼ਿੰਮੇਵਾਰ ਹੋਵੇਗਾ| ਅੱਗੇ ਬੋਲਦੇ ਹੋਏ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ‘ਤੇ ਜ਼ਰੂਰ ਵਿਚਾਰ ਕਰਨਾ ਚਾਹੀਦਾ ਹੈ | ਗੁਰਜੀਤ ਸਿੰਘ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੀ ਜਲਦ ਤੋਂ ਜਲਦ ਹੋਣੀਆਂ ਚਾਹੀਦੀਆਂ ਸਨ ਤਾਂ ਜੋਗੀ ਇਸ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਤੋਂ ਕਬਜ਼ਾ ਮੁਕਤ ਕੀਤਾ ਜਾ ਸਕਦਾ

ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਦਿੱਤੇ ਗਏ ਬਿਆਨ ਤੋਂ ਬਾਅਦ ਜਥੇਦਾਰ ਨੂੰ ਕ੍ਰਿਸਚਨ ਭਾਈਚਾਰੇ ਵੱਲੋਂ ਦੋਸ਼ੀ ਠਹਿਰਾਇਆ ਜਾ ਰਿਹਾ ਹੈ | ਉਥੇ ਹੀ ਹੁਣ ਕ੍ਰਿਸ਼ਚਨ ਭਾਈਚਾਰੇ ਵੱਲੋਂ ਕਿਹਾ ਗਿਆ ਹੈ ਕਿ ਜੋ ਲੋਕ ਵੀ ਇਸ ਪਿੱਛੋਂ ਦੋਸ਼ੀ ਹਨ ਉਨ੍ਹਾਂ ‘ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ |

ਇਸਦੇ ਨਾਲ ਹੀ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਵੀ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਸਿਮਰਜੀਤ ਸਿੰਘ ਮਾਨ ਵੱਲੋਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵੱਲ ਨੂੰ ਧਿਆਨ ਦਿਵਾਉਂਦਾ ਹੈ |ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਸਾਡੇ ਨਾਇਕ ਹਨ ਉਹ ਸਾਡੇ ਹਮੇਸ਼ਾ ਹੀ ਨਾਇਕ ਹੀ ਰਹਿਣਗੇ | ਮੁੱਖ ਮੰਤਰੀ ਪੰਜਾਬ ਵੱਲੋਂ ਤਿਆਰ ਕੀਤੀ ਗਈ ਸਿਟ ‘ਤੇ ਕਿਹਾ ਕਿ ਕਿਹਾ ਕਿ ਚੰਗੀ ਗੱਲ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਲਦ ਤੋਂ ਜਲਦ ਇਸ ਦਾ ਹੱਲ ਕੱਢਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਦੇ ਪਿੱਛੇ ਭੇਜੇ |