July 5, 2024 5:28 am
Gujarat assembly Elections

ਸੱਤਾ ‘ਚ ਆਏ ਤਾਂ ਗੁਜਰਾਤ ‘ਚ ਵੀ 1 ਮਾਰਚ ਤੋਂ ਲੋਕਾਂ ਦੇ ਬਿਜਲੀ ਬਿੱਲ ਆਉਣਗੇ ਜ਼ੀਰੋ: CM ਮਾਨ

ਚੰਡੀਗੜ੍ਹ 30 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat assembly Elections) ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਲਕੇ ਪਹਿਲੇ ਪੜਾਅ ਲਈ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਵਿੱਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ-ਪੰਜਾਬ ਵਿੱਚ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਗੁਜਰਾਤ ਵਿੱਚ ਵੀ ਅਜਿਹਾ ਹੀ ਕਰ ਸਕਦੀ ਹੈ। ਜੇਕਰ ਅਸੀਂ ਸੱਤਾ ‘ਚ ਆਏ ਤਾਂ ਗੁਜਰਾਤ ‘ਚ ਵੀ 1 ਮਾਰਚ ਤੋਂ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਮਿਲੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਜੋ ਕਿਹਾ ਸੀ ਕਰ ਕੇ ਦਿਖਾਇਆ ਹੈ। ਪੰਜਾਬ ਦੇ 86% ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ‘ਤੇ ਆਏ ਹਨ । ਆਉਣ ਵਾਲੇ ਸਮੇਂ ਵਿੱਚ ਇਹ ਅੰਕੜਾ ਹੋਰ ਵੀ ਵਧੇਗਾ। ਉਨ੍ਹਾਂ ਨੇ ਕਿਹਾ ਕਿ ਨੇਕ ਇਰਾਦੇ ਨਾਲ ਕੀਤੇ ਕੰਮ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਅਸੀਂ 24 ਘੰਟੇ ਬਿਜਲੀ ਦਾ ਪ੍ਰਬੰਧ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ।