31 ਮਾਰਚ 2025: 2014 ਬੈਚ ਦੀ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਨਿਧੀ ਤਿਵਾੜੀ (IFS officer Nidhi Tewari) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਕਾਰ ਨੇ ਇਸ ਸਬੰਧ ਵਿੱਚ 29 ਮਾਰਚ ਨੂੰ ਇੱਕ ਹੁਕਮ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ, ਤਿਵਾੜੀ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵਿੱਚ ਡਿਪਟੀ ਸੈਕਟਰੀ (deputy sectary) ਵਜੋਂ ਸੇਵਾ ਨਿਭਾ ਰਹੇ ਸਨ।
ਨਿਧੀ ਤਿਵਾੜੀ ਨਵੰਬਰ 2022 ਤੋਂ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਡਿਪਟੀ ਸੈਕਟਰੀ (deputy sectary) ਵਜੋਂ ਸੇਵਾ ਨਿਭਾ ਰਹੀ ਸੀ, ਅਤੇ ਇਸ ਤੋਂ ਪਹਿਲਾਂ ਉਹ ਵਿਦੇਸ਼ ਮੰਤਰਾਲੇ ਵਿੱਚ ਨਿਸ਼ਸਤਰੀਕਰਨ ਅਤੇ ਅੰਤਰਰਾਸ਼ਟਰੀ ਸੁਰੱਖਿਆ ਮਾਮਲਿਆਂ ਦੇ ਵਿਭਾਗ ਵਿੱਚ ਸੈਕਟਰੀ ਵਜੋਂ ਸੇਵਾ ਨਿਭਾ ਚੁੱਕੀ ਹੈ। ਪਰਸੋਨਲ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਦੁਆਰਾ ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ, ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
ਨਿਧੀ ਤਿਵਾੜੀ 2014 ਵਿੱਚ ਭਾਰਤੀ ਵਿਦੇਸ਼ ਸੇਵਾ (IFS) ਵਿੱਚ ਸ਼ਾਮਲ ਹੋਈ ਸੀ ਅਤੇ ਕਈ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੀ ਹੈ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਡਿਪਟੀ ਸੈਕਟਰੀ ਵਜੋਂ ਉਨ੍ਹਾਂ ਦੀ ਭੂਮਿਕਾ ਬਹੁਤ ਹੀ ਸ਼ਲਾਘਾਯੋਗ ਰਹੀ ਹੈ, ਅਤੇ ਹੁਣ ਉਨ੍ਹਾਂ ਦੇ ਸਮਰਪਣ ਅਤੇ ਤਜਰਬੇ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਦਾ ਨਿੱਜੀ ਸੈਕਟਰੀ ਨਿਯੁਕਤ ਕੀਤਾ ਗਿਆ ਹੈ।
ਤਨਖਾਹ…
ਰਿਪੋਰਟਾਂ ਦੇ ਅਨੁਸਾਰ, ਪ੍ਰਧਾਨ ਮੰਤਰੀ ਦਫ਼ਤਰ ਵਿੱਚ ਨਿੱਜੀ ਸਕੱਤਰ ਦੇ ਅਹੁਦੇ ‘ਤੇ ਨਿਯੁਕਤ ਅਧਿਕਾਰੀਆਂ ਦੀ ਤਨਖਾਹ ਪੇ ਮੈਟ੍ਰਿਕਸ ਪੱਧਰ 14 ਦੇ ਤਹਿਤ ਨਿਰਧਾਰਤ ਕੀਤੀ ਜਾਂਦੀ ਹੈ। ਇਸ ਪੱਧਰ ‘ਤੇ ਕਰਮਚਾਰੀਆਂ ਨੂੰ ₹1,44,200 ਦੀ ਮਹੀਨਾਵਾਰ ਤਨਖਾਹ ਮਿਲਦੀ ਹੈ। ਇਸ ਤੋਂ ਇਲਾਵਾ, ਮਹਿੰਗਾਈ ਭੱਤਾ (DA), ਘਰ ਭੱਤਾ (HRA), ਯਾਤਰਾ ਭੱਤਾ (TA) ਅਤੇ ਹੋਰ ਭੱਤਿਆਂ ਦਾ ਵੀ ਪ੍ਰਬੰਧ ਹੈ।
Read More: ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਅਪ੍ਰੈਲ ਨੂੰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦਾ ਕਰਨਗੇ ਉਦਘਾਟਨ