Gurdaspur

ਆਪ੍ਰੇਸ਼ਨ ਈਗਲ ਤਹਿਤ ਆਈਜੀ ਬਾਰਡਰ ਰੇਂਜ ਨੇ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਚਲਾਇਆ ਚੈਕਿੰਗ ਅਭਿਆਨ

ਗੁਰਦਾਸਪੁਰ 21 ਜਨਵਰੀ 2023: ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਈਗਲ ਤਹਿਤ ਪੰਜਾਬ ਭਰ ਵਿੱਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਚੈਕਿੰਗ ਅਭਿਆਨ ਚਲਾਇਆ ਜਾ ਰਹੇ ਹਨ, ਜਿਸ ਤਹਿਤ ਅੱਜ ਗੁਰਦਾਸਪੁਰ (Gurdaspur) ਵਿਖੇ ਡੀਆਈਜੀ ਬਾਰਡਰ ਰੇਂਜ ਮੁਨੀਸ਼ ਚਾਵਲਾ ਦੇ ਵੱਲੋਂ ਰੇਲਵੇ ਸਟੇਸ਼ਨ ਗੁਰਦਾਸਪੁਰ ਅਤੇ ਸ਼ਹਿਰ ਵਿੱਚ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਬਾਡਰ ਰੇਂਜ ਮੁਨੀਸ਼ ਚਾਵਲਾ ਨੇ ਦੱਸਿਆ ਕਿ ਪੰਜਾਬ ਭਰ ਦੇ ਵਿੱਚ ਡੀਜੀਪੀ ਪੰਜਾਬ ਦੇ ਵੱਲੋਂ ਅਪਰੇਸ਼ਨ ਈਗਲ ਸ਼ੁਰੂ ਕੀਤਾ ਗਿਆ ਹੈ | ਜਿਸ ਪੰਜਾਬ ਭਰ ਦੇ ਵਿੱਚ ਨਾਕਿਆਂ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਜਾ ਰਹੀ ਹੈ| ਗੁਰਦਾਸਪੁਰ (Gurdaspur) ਵਿੱਚ ਵੀ ਅੱਜ ਮੁੱਖ ਤੌਰ ਤੇ ਨਾਕੇ ਅਤੇ ਰੇਲਵੇ ਸਟੇਸ਼ਨ ਚੈੱਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਹਾਈ ਅਲਰਟ ‘ਤੇ ਹੈ ਇਸ ਲਈ ਇਹ ਅਭਿਆਨ ਚਲਾਇਆ ਜਾ ਰਿਹਾ ਹੈ। ਗੁਰਦਾਸਪੁਰ ਦੇ ਵਿੱਚ ਐਸਐਸਪੀ ਗੁਰਦਾਸਪੁਰ ਦੇ ਵੱਲੋਂ ਸ਼ਹਿਰ ਅੰਦਰ 12 ਨਾਕੇ ਲਗਾਏ ਹਨ ਅਤੇ ਗੱਡੀਆਂ ਦੀ ਚੈਕਿੰਗ ਕਰਕੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਇਸਦੇ ਨਾਲ ਹੀ ਰੇਲਵੇ ਸਟੇਸ਼ਨਾਂ ‘ਤੇਸੁਰੱਖਿਆ ਵਧਾਈ ਗਈ ਹੈ।

Scroll to Top