Site icon TheUnmute.com

ਆਈਜੀ ਇੰਟੈਲੀਜੈਂਸ ਜਸਕਰਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪਹੁੰਚੇ

IG Intelligence Jaskaran Singh

ਚੰਡੀਗੜ੍ਹ, 24 ਮਾਰਚ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ (IG Intelligence Jaskaran Singh) ਮੁਲਾਕਾਤ ਲਈ ਪਹੁੰਚੇ । ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੀ ਰਹੇ ਹਨ ਤੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ |

ਇਸ ਮੁਲਾਕਾਤ ਦੇ ਵਿੱਚ ਜਥੇਦਾਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ ਅਤੇ ਉਹ ਨਿੱਜੀ ਤੌਰ ‘ਤੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣਾ ਚਾਹੁੰਦੇ ਸਨ | ਇਸ ਤੋਂ ਇਲਾਵਾ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਕਿਸੇ ਵੀ ਗੱਲ ਨੂੰ ਲੈ ਕੇ ਕੋਈ ਵਿਚਾਰ ਨਹੀਂ ਕੀਤਾ ਗਿਆ |ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ 27 ਮਾਰਚ ਨੂੰ ਮੀਟਿੰਗ ਸੱਦੀ ਹੈ |  ਜਿਸ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਹੈ।

Exit mobile version