Illegal arms

ਮੱਧ ਪ੍ਰਦੇਸ਼ ਤੋਂ ਮੋਹਾਲੀ ‘ਚ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲਾ ਪੁਲਿਸ ਵੱਲੋਂ ਕਾਬੂ

ਮੋਹਾਲੀ, 28 ਸਤੰਬਰ 2024: ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਝਾਰਖੰਡ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ‘ਤੇ ਹਥਿਆਰ ਸਮਗਲਿੰਗ ਦਾ ਦੋਸ਼ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ (Illegal arms) ਲਿਆ ਕੇ ਮੋਹਾਲੀ ‘ਚ ਸਪਲਾਈ ਕਰਦੇ ਸਨ। ਮੁਲਜ਼ਮ ਦੀ ਪਛਾਣ ਸੋਨੂੰ ਕੁਮਾਰ ਪਾਸਵਾਨ ਵਜੋਂ ਹੋਈ ਹੈ। ਐਸਐਸਓਸੀ ਨੇ ਇਸ ਮਾਮਲੇ ‘ਚ ਇੱਕ ਹੋਰ ਅਣਪਛਾਤੇ ਵਿਅਕਤੀ ਦਾ ਨਾਮ ਵੀ ਲਿਆ ਹੈ।

Read More: ਹਰਿਆਣਾ ਕਾਂਗਰਸ ਵੱਲੋਂ ਜਾਰੀ ਚੋਣ ਮੈਨੀਫੈਸਟੋ ਝੂਠ ਦਾ ਪੁਲੰਦਾ: ਅਨਿਲ ਵਿਜ

ਪੁਲਿਸ ਮੁਤਾਬਕ ਉਕਤ ਤਸਕਰ ਦੇ ਖ਼ਿਲਾਫ ਬੀਐਨਐਸ ਅਤੇ ਆਰਮਜ਼ ਐਕਟ ਦੀ ਧਾਰਾ 61 (2) ਦੇ ਤਹਿਤ ਐਸਐਸਓਸੀ ਥਾਣੇ ‘ਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕਰਕੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਐੱਸਐੱਸਓਸੀ ਦੇ ਜਾਂਚ ਅਧਿਕਾਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਕੁਮਾਰ ਪਾਸਵਾਨ ਨਾਜਾਇਜ਼ ਹਥਿਆਰਾਂ (Illegal arms) ਦੀ ਸਪਲਾਈ ਕਰਨ ਲਈ ਖਰੜ ਵੱਲ ਆ ਰਿਹਾ ਹੈ, ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਖਰੜ ਇਲਾਕੇ ‘ਚ ਨਾਕਾਬੰਦੀ ਕਰ ਕੇ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਨੂੰ ਦੇਖ ਕੇ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ ਤਾਂ ਟੀਮ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ।

ਪੁਲਿਸ ਨੂੰ ਤਲਾਸ਼ੀ ਦੌਰਾਨ ਉਕਤ ਵਿਅਕਤੀ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਥਿਆਰ ਨੂੰ ਜ਼ਬਤ ਕਰ ਲਿਆ ਅਤੇ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰ ਲਿਆ। ਫਿਲਹਾਲ ਉਸ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਹੋਰ ਪੁੱਛਗਿੱਛ ਤੋਂ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

Scroll to Top