ਅੰਮ੍ਰਿਤਸਰ 21 ਅਕਤੂਬਰ 2022: ਪੰਜਾਬ ਵਿੱਚ ਵਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ, ਦੂਜੇ ਪਾਸੇ ਪੰਜਾਬ ‘ਚ ਚੱਲ ਰਹੇ ਹੁੱਕੇ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਹੁੱਕਾ ਪੰਜਾਬ ਵਿਚ ਪੂਰੀ ਤਰ੍ਹਾਂ ਬੈਨ ਕਰ ਦਿੱਤਾ ਗਿਆ ਹੈ | ਦੂਜੇ ਪਾਸੇ ਹੁੱਕਾ ਪੀਣ ਦੇ ਆਦੀ ਅੰਮ੍ਰਿਤਸਰ ਦੇ ਆਸ-ਪਾਸ਼ ਦੇ ਇਲਾਕਿਆਂ ਵਿੱਚ ਜਾ ਕੇ ਹੁੱਕਾ ਪੀਂਦੇ ਸਨ | ਜਿਸ ‘ਤੇ ਪੰਜਾਬ ਸਰਕਾਰ ਨੇ ਗੰਭੀਰਤਾ ਦਿਖਾਉਂਦੇ ਹੋਏ ਹੁੱਕਾ ਬਾਰਾਂ ਦੇ ਲਾਇਸੈਂਸ ਕੈਂਸਲ ਕਰ ਦਿੱਤੇ ਹਨ, ਪਰ ਫਿਰ ਵੀ ਕਿਤੇ ਨਾ ਕਿਤੇ ਨਾਜਾਇਜ਼ ਤੌਰ ‘ਤੇ ਹੁੱਕਾ ਚੱਲ ਰਿਹਾ ਹੈ |
ਇਸ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਛਾਪੇਮਾਰੀਆਂ ਵੀ ਕੀਤੀ ਜਾ ਰਹੀ ਹੈ, ਇਸਦੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਛਾਪੇਮਾਰੀ ਕਰਕੇ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ (Ranjit Avenue area) ਵਿੱਚ ਇਕ ਕੈਫੇ ਦੇ ਵਿੱਚ ਚੱਲ ਰਹੇ ਨਾਜਾਇਜ਼ ਹੁੱਕਾ ਬਰਾਮਦ ਕੀਤਾ ਹੈ, ਇਥੇ ਪੁਲਿਸ ਵੱਲੋਂ ਕਾਰਵਾਈ ਕਰਦੇ ਕੈਫੇ ਦੇ ਮੈਨੇਜਰ ਤੇ ਮਾਲਕ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ | ਇਸ ਦੌਰਾਨ 19ਦੇ ਕਰੀਬ ਹੁੱਕਾ ਬਰਾਮਦ ਕੀਤਾ ਗਿਆ ਹੈ ਅਤੇ ਹੁੱਕਾ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਵੀ ਹਿਰਾਸਤ ਵਿਚ ਲੈ ਲਿਆ ਹੈ |
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਅੰਮ੍ਰਿਤਸਰ ਉੱਤਰੀ, ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਣਜੀਤ ਐਵਨਿਊ ਇਲਾਕੇ ਵਿੱਚ ਇੱਕ ਨਿੱਜੀ ਕੇਫੈ ‘ਚ ਨਾਜਾਇਜ਼ ਤੌਰ ਤੇ ਹੁੱਕਾ ਬਾਰ ਚੱਲ ਰਿਹਾ ਹੈ | ਜਿਸ ‘ਤੇ ਪੁਲਿਸ ਵੱਲੋਂ ਉਥੇ ਲਾਈਵ ਰੇਡ ਕੀਤੀ ਗਈ ਅਤੇ ਉਥੇ 19 ਹੁੱਕਾ ਵੀ ਬਰਾਮਦ ਕੀਤਾ ਗਿਆ ਹੈ |