ਗੁਰਦਾਸਪੁਰ,06 ਮਈ 2023: ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਭਾਵੇਂ ਪੰਜਾਬ ਸਰਕਾਰ (Punjab Government) ਨੇ ਪੂਰੀ ਤਰ੍ਹਾਂ ਸ਼ਕੰਜਾ ਕੱਸਿਆ ਹੋਇਆ, ਪਰ ਫਿਰ ਵੀ ਕੁਝ ਵਿਅਕਤੀ ਨਜਾਇਜ਼ ਮਾਈਨਿੰਗ (Illegal mining) ਕਰਨ ਤੋਂ ਬਾਜ਼ ਨਹੀਂ ਆਉਂਦੇ ਅਜਿਹਾ ਹੀ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਤੋਂ ਸਾਹਮਣੇ ਆਇਆ ਹੈ, ਜਿਥੇ ਕਿ ਬਿਆਸ ਦਰਿਆ ਦੇ ਕੰਢੇ ‘ਤੇ ਨਜਾਇਜ਼ ਮਾਈਨਿੰਗ ਦਾ ਕੰਮ ਚੱਲ ਰਿਹਾ ਸੀ |
ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਛਾਪੇਮਾਰੀ ਕੀਤਾ ਤਾਂ ਉਥੋਂ ਇੱਕ ਜੇਸੀਬੀ, ਇੱਕ ਟਰੈਕਟਰ ਟਰਾਲੀ ਇੱਕ ਮੋਟਰਸਾਈਕਲ ਨੂੰ ਕਬਜ਼ੇ ‘ਚ ਲਿਆ ਅਤੇ ਨਜਾਇਜ਼ ਮਾਈਨਿੰਗ ਕਰ ਵਿਅਕਤੀ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਜਾਣਕਾਰੀ ਜਾਂਚ ਕਰ ਰਹੇ ਅਧਿਕਾਰੀ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ |
ਉਨ੍ਹਾਂ ਦੱਸਿਆ ਕਿ ਸਾਨੂੰ ਸੂਚਨਾਂ ਮਿਲੀ ਸੀ ਕਿ ਬਿਆਸ ਦਰਿਆ ਦੇ ਕੰਡੇ ‘ਤੇ ਨਜ਼ਾਇਜ਼ ਮਾਈਨਿੰਗ (Illegal mining) ਕੰਮ ਚੱਲ ਰਿਹਾ ਹੈ | ਜਦੋਂ ਅਸੀ ਪੁਲਿਸ ਪਾਰਟੀ ਨਾਲ ਰੇਡ ਕੀਤੀ ਤਾਂ ਨਜਾਇਜ਼ ਮਾਈਨਿੰਗ ਹੋ ਰਹੀ ਸੀ। ਪੁਲਿਸ ਨੂੰ ਦੇਖਦਿਆਂ ਹੀ ਮਾਈਨਿੰਗ ਕਰ ਰਹੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ |
ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੀ ਟੀਮ ਵੀ ਪਹੁੰਚੀ ਸੀ ਉਨ੍ਹਾਂ ਵੱਲੋਂ ਵੀ ਲਿਖਤੀ ਦਰਖਾਸਤ ਦਿੱਤੀ ਗਈ ਸੀ, ਜਿਸ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ ਨਾਮਜ਼ਦ ਕਰ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ ਜੇ ਕੁਝ ਹੋਰ ਸਾਹਮਣੇ ਆਇਆ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।