Adhir Ranjan Chaudhary

ਰਾਜੀਵ ਗਾਂਧੀ ਦੀ ਬਰਸੀ ‘ਤੇ ਕੀਤੇ ਟਵੀਟ ਨੂੰ ਲੈ ਕੇ ਅਧੀਰ ਰੰਜਨ ਚੌਧਰੀ ਨੇ ਦਿੱਤਾ ਆਪਣਾ ਸਪੱਸ਼ਟੀਕਰਨ

ਚੰਡੀਗੜ੍ਹ 21 ਮਈ 2022: ਅਧੀਰ ਰੰਜਨ ਚੌਧਰੀ ਵਲੋਂ ਰਾਜੀਵ ਗਾਂਧੀ ਦੀ ਬਰਸੀ ਮੌਕੇ ਕੀਤੇ ਗਏ ਟਵੀਟ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਤਰਾਜ਼ ਜ਼ਾਹਿਰ ਕੀਤਾ ਹੈ | ਇਸ ਦੌਰਾਨ ਉਨ੍ਹਾਂ ਕਿਹਾ ਕਿਹਾ ਅਧੀਰ ਰੰਜਨ ਦੇ ਖ਼ਿਲਾਫ਼ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਕਾਂਗਰਸੀ ਆਗੂ ਅਧੀਨ ਰੰਜਨ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਟਵੀਟ ਕਰਕੇ ਕਿਹਾ ਸੀ ਕਿ ਜਦੋਂ ਵੱਡਾ ਦਰਖ਼ਤ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ।
ਇਸਤੋਂ ਬਾਅਦ ‘ਚ ਅਧੀਨ ਰੰਜਨ ਵਲੋਂ ਇਸ ਟਵੀਟ ਨੂੰ ਹਟਾ ਦਿੱਤਾ ਗਿਆ ਹੈ। ਇਸਦੇ ਬਨਾਲ ਹੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਅਧੀਰ ਰੰਜਨ ਚੌਧਰੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਟਵਿੱਟਰ ਅਕਾਉਂਟ ਹੈੱਕ ਹੋ ਗਿਆ ਸੀ। ਉਨ੍ਹਾਂ ਨੇ ਇਸ ਸੰਬੰਧੀ ਨਵੀਂ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

Adhir Ranjan Chaudhary

Scroll to Top