Raghav Chadha

“ਇੱਕ ਵਿਧਾਇਕ ਇੱਕ ਪੈਨਸ਼ਨ ਕਾਨੂੰਨ” ਲਾਗੂ ਹੋਣ ਨਾਲ ਸਰਕਾਰੀ ਖ਼ਜਾਨੇ ਦੇ ਕਰੋੜਾਂ ਰੁਪਏ ਬਚੇ: ਰਾਘਵ ਚੱਢਾ

ਚੰਡੀਗੜ੍ਹ 13 ਅਗਸਤ 2022: ਪੰਜਾਬ ਸਰਕਾਰ ਵਲੋਂ ਸੂਬੇ ‘ਚ ਅੱਜ ਤੋਂ ਇੱਕ ਵਿਧਾਇਕ ਇੱਕ ਪੈਨਸ਼ਨ (One MLA One Pension) ਕਾਨੂੰਨ ਲਾਗੂ ਕਰ ਦਿੱਤਾ ਹੈ | ਹੁਣ ਪੰਜਾਬ ‘ਚ ਵਿਧਾਇਕਾਂ ਨੂੰ ਸਿਰਫ਼ ਇੱਕ ਪੈਨਸ਼ਨ ਮਿਲੇਗੀ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ |

ਇਸ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ (Raghav Chadha) ਚੱਢਾ ਨੇ ਟਵੀਟ ਕਰਦਿਆਂ ਲਿਖਿਆ ਕਿ ਪਿਛਲੀ ਪੰਜਾਬ ਸਰਕਾਰ ਨੇ ਖ਼ਜ਼ਾਨੇ ਨੂੰ ਚੂਨਾ ਲਾ ਕੇ ‘ਇੱਕ ਵਿਧਾਇਕ ਦੀ ਇਕ ਤੋਂ ਵੱਧ ਪੈਨਸ਼ਨ’ ਦਾ ਲਾਭ ਲੈ ਕੇ ਆਪਣੀਆਂ ਜੇਬਾਂ ਭਰੀਆਂ ਹਨ। ਚੋਣ ਹਾਰਨ ਤੋਂ ਪਹਿਲਾਂ ਵਿਧਾਇਕਾਂ ਨੂੰ ਮਿਲੇਗਾ ਫਾਇਦਾ! ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਬਚੇ ਹਨ।

One MLA One Pension

Scroll to Top